ਪੰਜਾਬ ਦੇ ਐਡਵੋਕੇਟ ਜਨਰਲ (AG) ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਨੋਦ ਘਈ ਆਪਣੇ ਜੂਨੀਅਰ ਨਾਲ ਨਾਜਾਇਜ਼ ਸਬੰਧਾਂ ‘ਚ ਘਿਰੇ ਹੋਏ ਹਨ। ਦਿੱਲੀ ਨਿਵਾਸੀ ਘਈ ਦੇ ਜੂਨੀਅਰ ਸਹਿਯੋਗੀ ਦੀ ਭੈਣ ਨੇ ਵੀਡੀਓ ਜਾਰੀ ਕਰਕੇ ਆਪਣੀ ਭੈਣ ਅਤੇ ਘਈ ਵਿਚਾਲੇ ਨਾਜਾਇਜ਼ ਸਬੰਧਾਂ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਸਬੰਧੀ ਅਧਿਕਾਰਤ ਤੌਰ ‘ਤੇ ਪੁਸ਼ਟੀ ਅਜੇ ਨਹੀਂ ਹੋਈ ਹੈ।
ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਐਡਵੋਕੇਟ ਜਨਰਲ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਥਾਂ ਅਕਸ਼ੈ ਭਾਨ ਨੂੰ ਸੌਂਪੀ ਜਾ ਸਕਦੀ ਹੈ। ਦੱਸ ਦੇਈਏ ਕਿ ਐਡਵੋਕੇਟ ਜਨਰਲ (AG) ਵਿਨੋਦ ਘਈ 1989 ਤੋਂ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੰਮ ਕਰ ਰਹੇ ਹਨ। ਸੀਨੀਅਰ ਐਡਵੋਕੇਟ ਵਿਨੋਦ ਘਈ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਧ ਤੋਂ ਵੱਧ ਜ਼ਮਾਨਤ ਅਰਜ਼ੀਆਂ ਅਤੇ ਕਤਲ ਦੀਆਂ ਅਪੀਲਾਂ ਨੂੰ ਸਫ਼ਲਤਾਪੂਰਵਕ ਪੇਸ਼ ਕੀਤਾ ਹੈ।