ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ‘ਚ ਕਾਂਗਰਸੀ ਸਰਪੰਚ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਸਰਪੰਚ ਤਾਰਾ ਦੱਤ ਨੂੰ ਮੰਗਲਵਾਰ ਸਵੇਰੇ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਹੈ।
ਘਟਨਾ ਸਵੇਰੇ 10:15 ਵਜੇ ਦੇ ਕਰੀਬ ਵਾਪਰੀ। ਦੱਸ ਦੇਈਏ ਕਿ ਤਾਰਾ ਦੱਤ ਤ੍ਰਿਪੜੀ ਖੇਤਰ ‘ਚ ਆਉਣ ਵਾਲੇ ਇਲਾਕੇ ਵਿਕਾਸ ਕਾਲੋਨੀ ਦਾ ਸਰਪੰਚ ਹੈ। ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।