ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ ਦੇਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਫ਼ੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਦੱਸਣਯੋਗ ਹੈ ਕਿ ਫ਼ੌਜਾ ਸਿੰਘ ਸਰਾਰੀ ਗੁਰੂਹਰਸਰਾਏ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਹ ਅਸਤੀਫ਼ਾ ਨਿੱਜੀ ਕਾਰਨਾਂ ਕਰਕੇ ਦਿੱਤਾ ਗਿਆ ਹੈ।