Connect with us

ਪੰਜਾਬ ਨਿਊਜ਼

ਪੰਜਾਬ ਸਿੱਖਿਆ ਵਿਭਾਗ ਹੋਇਆ ਸਰਗਰਮ, ਸਕੂਲਾਂ ’ਚ ਸੁੱਕੇ ਦਰੱਖਤਾਂ ਦੀ ਜਾਣਕਾਰੀ ਸਾਂਝੀ ਕਰਨ ਦੇ ਨਿਰਦੇਸ਼

Published

on

Punjab Education Department becomes active, instructions to share information about dry trees in schools

ਲੁਧਿਆਣਾ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਸ਼ੁੱਕਰਵਾਰ ਸੂਬੇ ਭਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਆਪਣੇ ਅਧੀਨ ਪੈਂਦੇ ਸਾਰੇ ਸਰਕਾਰੀ ਸਕੂਲਾਂ ਤੋਂ ਸੁੱਕੇ ਦਰੱਖਤਾਂ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਇਕ ਮਸ਼ਹੂਰ ਸਕੂਲ ’ਚ ਸੁੱਕੇ ਦਰੱਖਤ ਦੇ ਡਿੱਗਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਸੀ ਅਤੇ ਕਈ ਵਿਦਿਆਰਥੀ ਜ਼ਖਮੀ ਹੋ ਗਏ ਸਨ।

ਇਸ ਘਟਨਾ ਤੋਂ ਬਾਅਦ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਸਰਗਰਮ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਡੀ. ਪੀ. ਆਈ. ਕੁਲਜੀਤ ਸਿੰਘ ਮਾਹੀ ਵਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਪੈਂਦੇ ਸਕੂਲਾਂ ਦੇ ਵਿਹੜਿਆਂ, ਖੇਡ ਮੈਦਾਨਾਂ ਜਾਂ ਸਕੂਲਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ ਅਜਿਹੇ ਸਾਰੇ ਦਰੱਖਤਾਂ ਦੀ ਸੂਚੀ ਤਿਆਰ ਕਰਨ, ਜੋ ਸਿਊਂਕ ਲੱਗਣ ਜਾਂ ਕਿਸੇ ਹੋਰ ਕਾਰਨ ਸੁੱਕ ਚੁੱਕੇ ਹਨ।

ਇਹ ਦਰਖੱਤ ਤੇਜ਼ ਹਵਾ ਜਾਂ ਕਿਸੇ ਹੋਰ ਕਾਰਨ ਡਿੱਗ ਸਕਦੇ ਹਨ ਜਿਸ ਨਾਲ ਸਕੂਲ ਦੀ ਇਮਾਰਤ ਜਾਂ ਸਕੂਲ ’ਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੋਈ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਸਾਰੇ ਦਰੱਖਤਾਂ ਦੀ ਸੂਚਨਾ ਜ਼ਿਲ੍ਹਾ ਪੱਧਰ ’ਤੇ ਜੰਗਲਾਤ ਵਿਭਾਗ ਨੂੰ ਵੀ ਦਿੱਤੀ ਜਾਵੇ ਅਤੇ ਅਜਿਹੇ ਸੁੱਕੇ ਰੁੱਖਾਂ ਨੂੰ ਕੱਟਣ ਲਈ ਕੇਸ ਤਿਆਰ ਕਰ ਕੇ ਭੇਜੇ ਜਾਣ, ਤਾਂ ਜੋ ਲੋੜੀਂਦੀ ਕਾਰਵਾਈ ਕਰ ਕੇ ਖ਼ਤਰੇ ਤੋਂ ਬਚਿਆ ਜਾ ਸਕੇ।

Facebook Comments

Trending