ਚੰਡੀਗੜ੍ਹ : ਪੰਜਾਬ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਚੋਣਾਂ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਹੋਣਗੀਆਂ। ਇਹ ਫੈ਼ਸਲਾ ਅੱਜ ਚੋਣ ਕਮਿਸ਼ਨ ਦੀ ਹੋਈ ਬੈਠਕ ਵਿਚ ਲਿਆ ਗਿਆ ਹੈ। ਚੋਣ ਕਮਿਸ਼ਨ ਦੇ ਫ਼ੈਸਲੇ ਮੁਤਾਬਕ ਚੋਣਾਂ ਦੀ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਹੋਵੇਗੀ।
ਨਾਮਜ਼ਦਗੀ ਦੀ ਆਖਰੀ ਤਾਰੀਖ਼ 1 ਫਰਵਰੀ ਹੋਵੇਗੀ ਅਤੇ 2 ਫਰਵਰੀ ਨੂੰ ਪੜਤਾਲ ਹੋਵੇਗੀ। 4 ਫਰਵਰੀ ਤੱਕ ਉਮੀਦਵਾਰ ਆਪਣੀ ਨਾਜ਼ਦਗੀ ਵਾਪਸ ਲੈ ਸਕਣਗੇ ਅਤੇ 20 ਤਾਰੀਖ਼ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਵਲੋਂ ਵੋਟਿੰਗ ਦੀ ਗਿਣਤੀ ਦੇ ਦਿਨ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।