Connect with us

ਪੰਜਾਬੀ

ਪੰਜਾਬ ਸਰਕਾਰ ਤੇ ਪਾਵਰਕਾਮ ਨੇ ਅਫ਼ਵਾਹਾਂ ’ਤੇ ਲਾਈ ਰੋਕ, ਪੁਰਾਣੇ ਰੇਟਾਂ ਨਾਲ ਹੀ ਆਉਣਗੇ ਬਿੱਲ

Published

on

Punjab Government and Powercom put a stop to rumors, bills will come with old rates

ਲੁਧਿਆਣਾ  : ਪੰਜਾਬ ਸਰਕਾਰ ਤੇ ਪਾਵਰਕਾਮ ਅਧਿਕਾਰੀਆਂ ਨੇ ਬਿਜਲੀ ਮਹਿੰਗੀ ਹੋਣ ਦੀਆਂ ਫੈਲ ਰਹੀਆਂ ਅਫ਼ਵਾਹਾਂ ’ਤੇ ਰੋਕ ਲਾ ਦਿੱਤੀ ਹੈ। ਪੰਜਾਬ ਸਰਕਾਰ ਤੇ ਪਾਵਰਕਾਮ ਅਧਿਕਾਰੀਆਂ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਬਿਜਲੀ ਦੇ ਰੇਟਾਂ ’ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਤੇ ਬਿੱਲ ਪੁਰਾਣੇ ਰੇਟਾਂ ਦੇ ਅਨੁਸਾਰ ਹੀ ਆਉਣਗੇ।

ਇਸ ਦੌਰਾਨ ਪਾਵਰਕਾਮ ਅਧਿਕਾਰੀ ਨੇ ਦੱਸਿਆ ਕਿ 31 ਮਾਰਚ 2022 ਤੱਕ ਲਾਗੂ ਰੇਟ 1 ਅਪ੍ਰੈਲ ਤੋਂ ਬਾਅਦ ਵੀ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ 7 ਕਿਲੋਵਾਟ ਦੇ ਖਪਤਕਾਰਾਂ ਤੇ ਇੰਡਸਟਰੀ ਨੂੰ ਦਿੱਤੀਆਂ ਸਬਸਿਡੀਆਂ ਉਸੇ ਤਰ੍ਹਾਂ ਜਾਰੀ ਹਨ ਤੇ ਇਨ੍ਹਾਂ ’ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸੂਚਨਾਵਾਂ ਆ ਰਹੀਆਂ ਹਨ, ਉਹ ਪੂਰੀ ਤਰ੍ਹਾਂ ਗ਼ਲਤ ਹਨ।

ਜ਼ਿਕਰਯੋਗ ਹੈ ਕਿ ਚੰਨੀ ਸਰਕਾਰ ਵੱਲੋਂ 100 ਯੂਨਿਟ ਤਕ ਰੇਟ 3.50 ਰੁਪਏ, 100 ਤੋਂ 300 ਯੂਨਿਟ ਤਕ ਰੇਟ 5.50 ਰੁਪਏ ਲਾਗੂ ਕੀਤੇ ਗਏ ਸਨ। ਇਹ ਰੇਟ 31 ਮਾਰਚ 2022 ਤਕ ਹੀ ਲਾਗੂ ਕੀਤੇ ਗਏ ਸਨ ਤੇ ਹੁਣ ਇਹ ਅਫ਼ਵਾਹਾਂ ਉੱਡ ਰਹੀਆਂ ਸਨ ਕਿ ਬਿਜਲੀ ਮਹਿੰਗੀ ਹੋ ਜਾਵੇਗੀ।

Facebook Comments

Trending