Connect with us

ਪੰਜਾਬੀ

ਪੰਜਾਬ ਸਰਕਾਰ ਨੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ

Published

on

Punjab Government has provided services of 3542 sanitation workers/sewermen on regular basis

ਲੁਧਿਆਣਾ : ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ  ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ, ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਰੀਬ 150 ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਪਹਿਲਾਂ ਪਾਸ ਕੀਤੇ ਗਏ ਮਤੇ ਵਿੱਚ ਕੁਝ ਗੜਬੜੀ ਸੀ, ਜੋ ਉਕਤ ਕਰਮੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ‘ਚ ਮੁੱਖ ਅੜਿੱਕਾ ਬਣ ਰਿਹਾ ਸੀ। ਉਨਾਂ ਕਿਹਾ ਕਿ ਸੂਬੇ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਣਨ ਤੋਂ ਬਾਅਦ ਰੈਗੂਲਰ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਗਈ ਹੈ, ਇਸ ਲਈ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰੈਗੂਲਰ ਕਰਨਾ ਸਫਾਈ ਸੇਵਕਾਂ/ਸੀਵਰਮੈਨਾਂ ਦਾ ਅਧਿਕਾਰ ਹੈ ਅਤੇ ਇਸ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਰਹਿੰਦੇ ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ‘ਆਪ’ ਸਰਕਾਰ ਹਮੇਸ਼ਾ ਸਫਾਈ ਕਰਮੀਆਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਉਨਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ।

ਉਨਾਂ ਕਿਹਾ ਕਿ ਸਫਾਈ ਸੇਵਕ/ਸੀਵਰਮੈਨ ਅਤੇ ਪੁਲਿਸ ਮੁਲਾਜ਼ਮ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਡਿਊਟੀ ‘ਤੇ ਰਹਿੰਦੇ ਹਨ। ਉਨਾਂ ਰੈਗੂਲਰ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਧੀਆ ਮਿਆਰੀ ਸਿੱਖਿਆ  ਉਪਲਬਧ ਕਰਾਉਣ ਕਿਉਂਕਿ ਪੰਜਾਬ ਸਰਕਾਰ ਵੱਲੋਂ ਵਿਸ਼ਵ ਪੱਧਰੀ ਵਿੱਦਿਅਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਨਗਰ ਨਿਗਮ ਲੁਧਿਆਣਾ ਵਿੱਚ ਡੀਸੀ ਰੇਟ ’ਤੇ ਕੰਮ ਕਰਦੇ 456 ਬੇਲਦਾਰਾਂ/ਡਰਾਈਵਰਾਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸੁਰੂ ਕਰ ਦਿੱਤੀ ਗਈ ਹੈ।

ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੁੱਲ 3542 ਰੈਗੂਲਰ ਕਰਮਚਾਰੀਆਂ ਵਿੱਚੋਂ 2428 ਸਫਾਈ ਸੇਵਕ ਅਤੇ 1114 ਸੀਵਰਮੈਨ ਹਨ। ਜੋਨ- ਏ ਦੇ 369 ਸਫਾਈ ਸੇਵਕਾਂ, ਜੋਨ-ਬੀ ਵਿੱਚੋਂ 579 ਸਫਾਈ ਸੇਵਕ, ਜੋਨ-ਸੀ ਦੇ 724 ਅਤੇ ਜੋਨ- ਡੀ ਦੇ 756 ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। ਇਸੇ ਤਰਾਂ ਜੋਨ- ਏ ਦੇ 212 ਸੀਵਰਮੈਨ, ਜੋਨ-ਬੀ ਦੇ 394, ਜੋਨ- ਸੀ ਦੇ 296 ਅਤੇ ਜੋਨ- ਡੀ ਦੇ 212 ਸੀਵਰਮੈਨਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।

Facebook Comments

Trending