Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ

Published

on

Punjab government has withdrawn the decision to dissolve panchayats, notification will be issued

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਸਰਕਾਰ ਵੱਲੋਂ ਜਲਦ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿਚ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਇਸ ਦੇ ਖ਼ਿਲਾਫ਼ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।

ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼, ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ। ਤਰਕ ਦਿੱਤਾ ਗਿਆ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਹੀ ਨਾਜਾਇਜ਼ ਰੂਪ ਵਿਚ ਭੰਗ ਕਰ ਦਿੱਤਾ ਗਿਆ। ਪਟੀਸ਼ਨਕਰਤਾਵਾਂ ਨੇ ਜਨਵਰੀ 2019 ’ਚ ਸਰਪੰਚ ਦੀ ਚੋਣ ਜਿੱਤ ਕੇ ਕਾਰਜਕਾਜ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਦਾ ਸੀ ਪਰ ਰਾਜ ਸਰਕਾਰ ਨੇ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਹੈ।

Facebook Comments

Trending