ਚੰਡੀਗੜ੍ਹ : ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ਵਿੱਚ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਕਰੀਬ 232 ਲਾਅ ਅਫਸਰਾਂ ਤੋਂ ਅਸਤੀਫੇ ਮੰਗੇ ਹਨ। ਇਹ ਸਾਰੇ ਲਾਅ ਅਫਸਰ ਹਾਈ ਕੋਰਟ, ਸੁਪਰੀਮ ਕੋਰਟ ਅਤੇ ਟ੍ਰਿਬਿਊਨਲਾਂ ਵਿੱਚ ਰਾਜ ਦੀ ਪ੍ਰਤੀਨਿਧਤਾ ਕਰਨ ਲਈ ਨਿਯੁਕਤ ਕੀਤੇ ਗਏ ਹਨ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਵਿਜੀਲੈਂਸ ਮੁਖੀ ਨੂੰ ਹਟਾ ਦਿੱਤਾ ਸੀ, ਮੁਕਤਸਰ ਸਾਹਿਬ ਦੇ ਡੀਸੀ ਨੂੰ ਮੁਅੱਤਲ ਅਤੇ 52 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਸੀ। ਦਿੱਲੀ ਚੋਣ ਨਤੀਜਿਆਂ ਤੋਂ ਬਾਅਦ ਸਰਕਾਰ ਨੇ ਪਿਛਲੇ 7 ਦਿਨਾਂ ਵਿੱਚ ਪੰਜ ਵੱਡੇ ਫੈਸਲੇ ਲਏ ਹਨ।
ਕਰੀਬ 232 ਲਾਅ ਅਫ਼ਸਰਾਂ ਦੇ ਅਸਤੀਫ਼ਿਆਂ ਸਬੰਧੀ ਏ.ਜੀ. ਗੁਰਮਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਇੱਕ ਤੈਅ ਪ੍ਰਕਿਰਿਆ ਦਾ ਹਿੱਸਾ ਹੈ। ਹਾਈ ਕੋਰਟ, ਸੁਪਰੀਮ ਕੋਰਟ ਅਤੇ ਟ੍ਰਿਬਿਊਨਲ ਵਿੱਚ ਰਾਜ ਦੀ ਨੁਮਾਇੰਦਗੀ ਕਰਨ ਲਈ ਇੱਕ ਸਾਲ ਲਈ ਅਫਸਰ ਨਿਯੁਕਤ ਕੀਤੇ ਜਾਂਦੇ ਹਨ।ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਫਰਵਰੀ ਵਿੱਚ ਖ਼ਤਮ ਹੋ ਰਹੀ ਹੈ। ਇਸ ਕਾਰਨ ਇਹ ਕਦਮ ਚੁੱਕਿਆ ਗਿਆ ਹੈ।