ਲੁਧਿਆਣਾ : ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੇ ਖਤਰਾ ਮੰਡਰਾ ਰਿਹਾ ਹੈ ਪਰ ਪੰਜਾਬ ਸਰਕਾਰ ਨੇ ਹੁਣ ਟਰੈਵਲ ਏਜੰਟ ਅਤੇ ਇਮੀਗ੍ਰੇਸ਼ਨ ਏਜੰਸੀ ਤੋਂ ਜਾਂਚ ਕਰਵਾਉਣ ਬਾਰੇ ਸੋਚ ਲਿਆ ਹੈ। ਪੰਜਾਬ ਵਿੱਚ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 10 ਜੁਲਾਈ ਤੱਕ ਸਾਰੇ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੰਤਰੀ ਕੁਲਦੀਪ ਧਾਲੀਵਾਲ ਅਨੁਸਾਰ ਵੱਡੀ ਗਿਣਤੀ ਵਿੱਚ ਪੰਜਾਬੀ ਠੱਗ ਟਰੈਵਲ ਏਜੰਟਾਂ ਦੇ ਚੁੰਗਲ ਵਿੱਚ ਫਸ ਜਾਂਦੇ ਹਨ। ਕਈ ਲੋਕ ਵਿਦੇਸ਼ਾਂ ਵਿਚ ਪ੍ਰੇਸ਼ਾਨ ਹਨ ਅਤੇ ਕਈਆਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਤ ਚੈੱਕ ਕਰਕੇ 10 ਜੁਲਾਈ ਤੱਕ ਰਿਪੋਰਟ ਪੇਸ਼ ਕਰਨ।