Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ, 2125 ਰੁਪਏ ਪ੍ਰਤੀ ਕੁਇੰਟਲ ਹੋਵੇਗਾ ਰੇਟ

Published

on

Punjab government will purchase wheat from April 1, the rate will be 2125 rupees per quintal

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ ਤੇ ਇਹ 31 ਮਈ ਤੱਕ ਜਾਰੀ ਰਹੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਅਦਾਇਗੀ ਖਰੀਦ ਦੇ ਪਹਿਲੇ ਦਿਨ 1 ਅਪ੍ਰੈਲ ਤੋਂ ਯਕੀਨੀ ਬਣਾਈ ਜਾਵੇ।

ਇਸ ਸਾਲ ਕਣਕ ਦਾ ਮੁੱਲ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਆਰਬੀਆਈ ਨੇ ਕਣਕ ਦੀ ਖਰੀਦ ਲਈ 29 ਹਜ਼ਾਰ ਕਰੋੜ ਦੀ ਸੀਸੀਐੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਣਕ ਦੀ ਖਰੀਦ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।

ਬੀਤੇ ਦਿਨੀਂ ਮੁੱਖ ਮੰਤਰੀ ਮਾਨ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਤੇ ਇਸ ਦਰਮਿਆਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਕਿਸਾਨਾਂ ਦੇ ਇਕ-ਇਕ ਦਾਣੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ।

Facebook Comments

Trending