ਲੁਧਿਆਣਾ : ਪੰਜਾਬ ਸਰਕਾਰ ਨੇ ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਤਲਵੰਡੀ ਕਲਾ ਦੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਇਕ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾ ਕੇ ਉਸ ਦੇ ਘਰ ਨੂੰ ਢਾਹ ਦਿੱਤਾ।
ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਜੋ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦਾ ਹੈ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ |ਇਸ ਸਬੰਧੀ ਅੱਜ ਪਿੰਡ ਤਲਵੰਡੀ ਕਲਾ ਦੇ ਇੱਕ ਨਸ਼ਾ ਤਸਕਰ ਸੋਨੂੰ ਦੇ ਘਰ ਨੂੰ ਬੁਲਡੋਜ਼ਰ ਲਗਾ ਕੇ ਢਾਹ ਦਿੱਤਾ ਗਿਆ ਹੈ।