Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਦਾ ਸੂਬੇ ਦੀਆਂ ਔਰਤਾਂ ਲਈ ਵੱਡਾ ਐਲਾਨ

Published

on

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕ ਰਹੀ ਹੈ। ਇਸ ਤਹਿਤ ਸੂਬਾ ਸਰਕਾਰ ਜਲਦ ਹੀ ਸਾਰੇ ਜ਼ਿਲ੍ਹਿਆਂ ਵਿੱਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕਰਨ ਜਾ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਪਹਿਲੇ ਕੈਂਪ ਦੀ ਸ਼ੁਰੂਆਤ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਰਨਗੇ |ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਹੁਨਰ ਵਿਕਾਸ ਕੈਂਪ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹਨ।

ਉਨ੍ਹਾਂ ਦੱਸਿਆ ਕਿ ਇਹ ਕੈਂਪ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ ਵਿਦਿਅਕ ਸੰਸਥਾਵਾਂ ਵਿੱਚ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਉਦੇਸ਼ ਔਰਤਾਂ ਨੂੰ ਲੋੜੀਂਦੇ ਹੁਨਰ, ਗਿਆਨ ਅਤੇ ਸਰੋਤਾਂ ਨਾਲ ਲੈਸ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਅਤੇ ਉੱਦਮਤਾ ਅਤੇ ਕੈਰੀਅਰ ਦੀ ਤਰੱਕੀ ਅਤੇ ਰੁਜ਼ਗਾਰ ਦੇ ਵਿਕਾਸ ਵਿੱਚ ਮਦਦ ਕੀਤੀ ਜਾ ਸਕੇ। ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਰੁਜ਼ਗਾਰ ਵਿੱਚ ਲਿੰਗ ਆਧਾਰਿਤ ਪਾੜੇ ਨੂੰ ਖਤਮ ਕਰਨਾ ਅਤੇ ਔਰਤਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਹੈ।

Facebook Comments

Trending