Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਜਾਰੀ, ਅੱਜ ਇਹਨਾਂ ਜ਼ਿਲ੍ਹਿਆਂ ‘ਚ ਕਾਰਵਾਈ ਦੀਆਂ ਤਿਆਰੀਆਂ

Published

on

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਸਖਤ ਰੁਖ ਅਪਣਾਇਆ ਹੈ। ਪੰਜਾਬ ਸਰਕਾਰ ਦੀ ‘ਨਸ਼ੇ ਵਿਰੁੱਧ ਜੰਗ’ ਮੁਹਿੰਮ ਜਾਰੀ ਹੈ। ਇਸ ਤਹਿਤ ਨਸ਼ਾ ਤਸਕਰਾਂ ਵੱਲੋਂ ਨਸ਼ੇ ਦੇ ਪੈਸੇ ਨਾਲ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ।ਇਸ ਤਹਿਤ ਅੱਜ ਵੀ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਅੱਜ ਪੰਜਾਬ ਪੁਲਿਸ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਸੁਨਾਮ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਇਸ ਕਾਲੇ ਧੰਦੇ ਤੋਂ ਕਮਾਏ ਪੈਸੇ ਨਾਲ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਜਾਇਦਾਦਾਂ ‘ਤੇ ਪੰਜਾਬ ਸਰਕਾਰ ਦਾ ਬੁਲਡੋਜ਼ਰ ਚੱਲ ਸਕਦਾ ਹੈ। ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਨਸ਼ੇ ਦਾ ਗੈਰ-ਕਾਨੂੰਨੀ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਦੇਣ।

ਦੱਸ ਦੇਈਏ ਕਿ ਸੋਮਵਾਰ ਨੂੰ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੀ ਮਦਦ ਨਾਲ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਨਜਾਇਜ਼ ਤੌਰ ‘ਤੇ ਬਣੇ ਢਾਂਚੇ ਨੂੰ ਢਾਹ ਦਿੱਤਾ। ਇਹ ਘਰ ਇਕ ਮਾਂ-ਧੀ ਨੇ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਸੀ, ਜਿਸ ਦੀ ਪਛਾਣ ਕਾਲੀ ਕੌਰ ਅਤੇ ਉਸ ਦੀ ਧੀ ਸਰਬੋ ਵਜੋਂ ਹੋਈ ਸੀ। ਇਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।ਬਰਨਾਲਾ ਦੇ ਸੀਨੀਅਰ ਪੁਲੀਸ ਕਪਤਾਨ (ਐਸਐਸਪੀ) ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਸਰਕਾਰੀ ਰਿਕਾਰਡ ਅਨੁਸਾਰ ਕਾਲੀ ਕੌਰ ਖ਼ਿਲਾਫ਼ 9 ਅਪਰਾਧਿਕ ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ 7 ਕੇਸ ਐਨਡੀਪੀਐਸ ਐਕਟ ਤਹਿਤ ਦਰਜ ਹਨ, ਜਦੋਂਕਿ ਉਸ ਦੀ ਲੜਕੀ ਸਰਬੋ ਖ਼ਿਲਾਫ਼ 7 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ 6 ਕੇਸ ਐਨਡੀਪੀਐਸ ਐਕਟ ਤਹਿਤ ਦਰਜ ਹਨ।

Facebook Comments

Trending