Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਨੇ ਐੱਮ. ਐੱਸ. ਪੀ. ’ਤੇ ਮੂੰਗੀ ਦੀ ਖਰੀਦ ਕੀਤੀ ਸ਼ੁਰੂ

Published

on

Punjab Govt. S. P. Started buying corn on the cob

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਹਿਲੀ ਵਾਰ ਗਰਮ ਰੁੱਤ ਦੀ ਮੂੰਗੀ ਦੀ ਫਸਲ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਪਾਸੋਂ ਸਿੱਧੇ ਤੌਰ ’ਤੇ ਖਰੀਦਣੀ ਸ਼ੁਰੂ ਕਰ ਦਿੱਤੀ ਹੈ। ਜਿਸ ਨਾਲ ਕਿਸਾਨਾਂ ਨੂੰ ਕਣਕ ਵੱਢਣ ਤੋਂ ਬਾਅਦ ਅਤੇ ਝੋਨਾ ਲਾਉਣ ਤੋਂ ਪਹਿਲਾਂ ਦੇ ਸਮੇਂ ਦੌਰਾਨ ਇਸ ਫਸਲ ਦੇ ਔਸਤ ਪੰਜ ਕੁਇੰਟਲ ਦਾ ਝਾੜ ਨਿਕਲਣ ’ਤੇ ਪ੍ਰਤੀ ਏਕੜ 36000 ਰੁਪਏ ਦੀ ਵਾਧੂ ਆਮਦਨ ਹੋਵੇਗੀ।

ਕਿਸਾਨਾਂ ਨੇ ਇਸ ਸਾਲ ਲਗਭਗ ਇਕ ਲੱਖ ਏਕੜ ਰਕਬੇ ਹੇਠ ਗਰਮ ਰੁੱਤ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਸੀ। ਇਸ ਸਾਲ ਸੂਬਾ ਭਰ ਵਿਚ 4.75 ਲੱਖ ਕੁਇੰਟਲ ਝਾੜ ਹੋਣ ਦਾ ਅਨੁਮਾਨ ਹੈ। ਇਸ ਕਦਮ ਨਾਲ ਯਕੀਨਨ ਤੌਰ ’ਤੇ ਝੋਨੇ ਦੀਆਂ ਘੱਟ ਸਮੇਂ ਵਿਚ ਤਿਆਰ ਹੋਣ ਵਾਲੀ ਕਿਸਮਾਂ ਦੀ ਪੈਦਾਵਾਰ ਹੋਵੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ 10-20 ਫੀਸਦੀ ਬੱਚਤ ਹੋਵੇਗੀ।

ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਮੰਡੀਕਰਨ ਸੀਜ਼ਨ-2022-23 ਲਈ ਮੂੰਗੀ ਦੀ ਫਸਲ ਖਰੀਦਣ, ਭੰਡਾਰਨ ਅਤੇ ਹੋਰ ਪ੍ਰਬੰਧਾਂ ਵਾਸਤੇ ਮਾਰਕਫੈੱਡ ਅਤੇ ਸਹਿਕਾਰੀ ਸਭਾਵਾਂ ਨੂੰ ਨੋਡਲ ਏਜੰਸੀਆਂ ਬਣਾਇਆ ਹੈ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਨੇ ਮੂੰਗੀ ਦੀ ਫਸਲ 31 ਜੁਲਾਈ ਤੱਕ ਖਰੀਦਣ ਲਈ ਸੂਬਾ ਭਰ ਵਿਚ 40 ਮੰਡੀਆਂ ਨੋਟੀਫਾਈ ਕੀਤੀਆਂ ਹਨ।

ਪੰਜਾਬ ਮੰਡੀ ਬੋਰਡ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬਾ ਭਰ ਦੀਆਂ ਵੱਖ-ਵੱਖ ਮੰਡੀਆਂ ਵਿਚ 1503 ਕੁਇੰਟਲ ਮੂੰਗੀ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤੱਕ 878 ਕੁਇੰਟਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸੂਬੇ ਦੀ ਏਜੰਸੀ ਮਾਰਕਫੈੱਡ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ 663 ਕੁਇੰਟਲ, ਜਦਕਿ ਬਾਕੀ 215 ਕੁਇੰਟਲ ਨਿੱਜੀ ਏਜੰਸੀਆਂ ਨੇ ਘੱਟੋ-ਘੱਟ ਸਮਰਥਨ ਮੁੱਲ ਤੋਂ ਉੱਪਰ ਭਾਅ ਉੱਤੇ ਖਰੀਦੀ।

Facebook Comments

Trending