ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ‘ਚ ਰਾਜਗੁਰੂ ਨਗਰ ਵਾਸੀਆਂ ਵਲੋਂ ਭਰਵੀ ਮੀਟਿੰਗ ਕਰਵਾਈ ਗਈ। ਮੀਟਿੰਗ ਦੇ ਪ੍ਰਬੰਧਕ ਕਰਨਵੀਰ ਸਿੰਘ ਨੇ ਸਭ ਨੂੰ ਮੀਟਿਗ ‘ਚ ਪਹੁੰਚਣ ‘ਤੇ ਜੀ ਆਇਆਂ ਕਿਹਾ।
ਸਾਬਕਾ ਕੌਂਸਲਰ ਭੁਪਿੰਦਰ ਸਿੰਘ ਭਿੰਦਾ, ਗੁਰਪ੍ਰੀਤ ਸਿੰਘ ਬੇਦੀ, ਗੁਰਿੰਦਰਪਾਲ ਸਿੰਘ ਪੱਪੂ, ਸੁਖਵਿੰਦਰਪਾਲ ਸਿੰਘ ਗਰਚਾ, ਗੁਰਦੀਪ ਸਿੰਘ ਲੀਲ ਅਤੇ ਸਾਬਕਾ ਪੁਲਿਸ ਅਫਸਰ ਜੋਗਿੰਦਰ ਸਿੰਘ, ਬੇਟੀ ਇਸਵਨ ਕੋਰ ਘੁੰਮਣ ਅਤੇ ਪ੍ਰਧਾਨ ਗੁਰਦਿਆਲ ਸਿੰਘ ਨੇ ਸੰਬੋਧਨ ਕਰਦਿਆ ਗਰੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।
ਸ. ਗਰੇਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਵਿਕਾਸ ਅਤੇ ਤਰੱਕੀ ਕੀਤੀ, ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਹਨ। ਸਟੇਜ ਸਕੱਤਰ ਦੀ ਭੂਮਿਕਾ ਗੁਰਦੀਪ ਸਿੰਘ ਲੀਲ ਨੇ ਨਿਭਾਈ।
ਇਸ ਮੌਕੇ ਗੁਰਪ੍ਰੀਤ ਸਿੰਘ ਬੇਦੀ, ਭੁਪਿੰਦਰ ਸਿੰਘ ਭਿੰਦਾ, ਸੁਖਵਿੰਦਰਪਾਲ ਸਿੰਘ ਗਰਚਾ, ਗੁਰਿੰਦਰਪਾਲ ਸਿੰਘ ਪੱਪੂ, ਗੁਰਦੀਪ ਸਿੰਘ ਲੀਲ, ਸੁਰਿੰਦਰ ਸਿੰਘ, ਕਰਨਵੀਰ ਸਿੰਘ, ਪ੍ਰਧਾਨ ਗੁਰਦਿਆਲ ਸਿੰਘ, ਪਰਮਿੰਦਰ ਸਿੰਘ ਸਿੱਧੂ, ਅਵਤਾਰ ਸਿੰਘ, ਸੁਖਪਾਲ ਸਿੰਘ, ਗੁਰਚਰਨ ਸਿੰਘ, ਡਾਕਟਰ ਗਿੱਲ, ਮਨਜਿੰਦਰ ਸਿੰਘ ਢਿੱਲੋਂ, ਗੁਰਿੰਦਰ ਸਿੰਘ ਤੇ ਬੀਬੀਆਂ ਨੇ ਵੱਡੀ ਗਿਣਤੀ ‘ਚ ਪਹੁੰਚ ਕੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਜਿਤਾਉਣ ਦਾ ਪੂਰਨ ਵਿਸ਼ਵਾਸ਼ ਦਿਵਾਇਆ।