Connect with us

ਪੰਜਾਬ ਨਿਊਜ਼

ਬਦਲ ਰਿਹਾ ਹੈ ਪੰਜਾਬ ! ਸਕੂਲਾਂ ਸਬੰਧੀ ਮਾਨ ਸਰਕਾਰ ਦਾ ਵੱਡਾ ਕਦਮ

Published

on

ਕਪੂਰਥਲਾ: ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਮੁੜ ਸੁਰਜੀਤ ਕਰਨ ਦੀ ਮੁਹਿੰਮ ਦੇ ਹਿੱਸੇ ਵਜੋਂ, ਕਪੂਰਥਲਾ ਜ਼ਿਲ੍ਹੇ ਦੇ 8 ਹੋਰ ਸਕੂਲਾਂ ਵਿੱਚ 1.04 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।7 ਅਪ੍ਰੈਲ ਨੂੰ ਪੰਜਾਬ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਸਮੇਂ ਵੀ, ਜ਼ਿਲ੍ਹੇ ਦੇ 8 ਸਕੂਲਾਂ ਵਿੱਚ ਲਗਭਗ 1.50 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜ ਜਨਤਾ ਨੂੰ ਸਮਰਪਿਤ ਕੀਤੇ ਗਏ ਸਨ।

ਅੱਜ ਵੱਖ-ਵੱਖ ਸਕੂਲਾਂ ਵਿੱਚ ਵਾਧੂ ਕਲਾਸ ਰੂਮ, ਸਾਇੰਸ ਲੈਬ, ਪਖਾਨੇ, ਚਾਰਦੀਵਾਰੀ ਆਦਿ ਦੇ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਵੱਖ-ਵੱਖ ਪਤਵੰਤਿਆਂ ਵੱਲੋਂ ਕੀਤਾ ਗਿਆ। ਫਗਵਾੜਾ ਵਿੱਚ ਸਰਕਾਰੀ ਹਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਦੀਆਬਾਦ ਵਿਖੇ, ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ 17 ਲੱਖ ਰੁਪਏ ਦੀ ਲਾਗਤ ਨਾਲ ਬਣੇ ਵਾਧੂ ਕਲਾਸ ਰੂਮ, 13 ਲੱਖ ਰੁਪਏ ਦੀ ਲਾਗਤ ਨਾਲ ਬਣੀ ਸਾਇੰਸ ਲੈਬ ਅਤੇ 1.40 ਲੱਖ ਰੁਪਏ ਦੀ ਲਾਗਤ ਨਾਲ ਬਣੇ ਲੜਕੀਆਂ ਲਈ ਪਖਾਨਿਆਂ ਦਾ ਉਦਘਾਟਨ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਪੰਜਾਬ ਸਰਕਾਰ ਵੱਲੋਂ ਲਗਭਗ 10 ਹਜ਼ਾਰ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਹੋਰ ਸਹੂਲਤਾਂ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਜਾ ਰਿਹਾ ਹੈ।ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਤਾਂ ਜੋ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾ ਸਕੇ।ਇਸੇ ਤਰ੍ਹਾਂ ਕਪੂਰਥਲਾ ਬਲਾਕ ਦੇ ਸਰਕਾਰੀ ਹਾਈ ਸਕੂਲ ਮਨਸ਼ੂਰਵਾਲ ਦੋਨਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਜੱਗੂ ਸ਼ਾਹ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਵੱਲੋਂ ਕੀਤਾ ਗਿਆ।ਇਨ੍ਹਾਂ ਵਿੱਚੋਂ, ਸਰਕਾਰੀ ਸਕੂਲ ਮਨਸ਼ੂਰਵਾਲ ਦੋਨਾ ਵਿਖੇ 15.02 ਲੱਖ ਰੁਪਏ ਦੀ ਲਾਗਤ ਨਾਲ ਵਾਧੂ ਕਲਾਸ ਰੂਮ ਬਣਾਏ ਗਏ ਹਨ ਅਤੇ 1.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਬਣਾਈ ਗਈ ਹੈ।

ਇਸ ਤੋਂ ਇਲਾਵਾ, ਸਰਕਾਰੀ ਸਕੂਲ ਡੇਰਾ ਜੱਗੂ ਸ਼ਾਹ ਵਿੱਚ 15.02 ਲੱਖ ਰੁਪਏ ਦੀ ਲਾਗਤ ਨਾਲ ਬਣੇ ਵਾਧੂ ਕਲਾਸ ਰੂਮ ਅਤੇ 4.50 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ।ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ, ਸੱਜਣ ਸਿੰਘ ਚੀਮਾ ਨੇ ਸੁਲਤਾਨਪੁਰ ਲੋਧੀ ਬਲਾਕ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਲਹਦੀਟਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਅਲਹਦੀਟਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਇਸ ਤਹਿਤ ਪ੍ਰਾਇਮਰੀ ਸਕੂਲ ਅਲਹਦੀਤਾ ਵਿੱਚ 15.02 ਲੱਖ ਰੁਪਏ ਦੀ ਲਾਗਤ ਨਾਲ ਵਾਧੂ ਕਲਾਸ ਰੂਮ ਦੀ ਉਸਾਰੀ, 4 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਚਾਰਦੀਵਾਰੀ ਅਤੇ 1.18 ਲੱਖ ਰੁਪਏ ਦੀ ਲਾਗਤ ਨਾਲ ਪਖਾਨਿਆਂ ਦੀ ਉਸਾਰੀ ਸ਼ਾਮਲ ਹੈ।

ਭੁਲੱਥ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਡਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਪੀਰਬਖਸ਼ ਵਾਲਾ ਵਿਖੇ ਲਗਭਗ 15 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਵਾਧੂ ਕਲਾਸ ਰੂਮਾਂ ਦਾ ਉਦਘਾਟਨ ਜਲ ਸਰੋਤ ਵਿਭਾਗ ਦੇ ਡਾਇਰੈਕਟਰ ਹਰਸਿਮਰਨ ਸਿੰਘ ਘੁੰਮਣ ਨੇ ਕੀਤਾ।ਪੰਜਾਬ ਵੱਲੋਂ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਮੈਂਬਰ। ਇਸ ਮੌਕੇ ਸਾਬਕਾ ਮੰਤਰੀ ਅਤੇ ਫਗਵਾੜਾ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ,ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਅਕਲਾਨੀ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਜੀਮਨ, ਐਸਡੀਐਮ ਜਸ਼ਨਜੀਤ ਸਿੰਘ, ਐਸਡੀਐਮ ਮੇਜਰ ਇਰਵਿਨ ਕੌਰ, ਐਸਡੀਐਮ ਡੇਵੀ ਗੋਇਲ ਅਤੇ ਹੋਰ ਮੌਜੂਦ ਸਨ।

 

Facebook Comments

Trending