Connect with us

ਪੰਜਾਬ ਨਿਊਜ਼

ਪੰਜਾਬ ‘ਚ ਕੱਲ੍ਹ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ, ਪੱਛਮੀ ਗੜਬੜੀ ਕਾਰਨ ਬਦਲੇਗਾ ਮੌਸਮ

Published

on

Punjab likely to get rain tomorrow due to strong winds, weather will change due to western disturbances

ਲੁਧਿਆਣਾ : ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਅੱਜ ਤੋਂ ਮੌਸਮ ਬਦਲ ਜਾਵੇਗਾ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਤੋਂ ਹਿਮਾਚਲ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਦੋਆਬਾ ਅਤੇ ਮਾਝਾ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਨਵਾਂਸ਼ਹਿਰ ਵਿੱਚ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਵੀਰਵਾਰ ਨੂੰ ਵੀ ਇੱਥੇ ਬੱਦਲਵਾਈ ਕਾਰਨ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਮੁਕਤਸਰ ਪੂਰੇ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ‘ਚ 43.5, ਬਠਿੰਡਾ ‘ਚ 43.4, ਬਰਨਾਲਾ ‘ਚ 43.3, ਮੋਗਾ ‘ਚ 42.8, ਪਟਿਆਲਾ ‘ਚ 42.6, ਹੁਸ਼ਿਆਰਪੁਰ ‘ਚ 42.4, ਜਲੰਧਰ ‘ਚ 42.3, ਪਠਾਨਕੋਟ ‘ਚ 42.2, ਅੰਮਿ੍ਤਸਰ ‘ਚ 41.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮਹਾਂਨਗਰ ਵਿੱਚ ਸਵੇਰੇ ਅੱਠ ਵਜੇ ਪਾਰਾ 19 ਡਿਗਰੀ ਸੈਲਸੀਅਸ ਸੀ। ਮੌਸਮ ਵਿਭਾਗ ਅਨੁਸਾਰ ਅੱਜ ਬਾਅਦ ਦੁਪਹਿਰ ਪਾਰਾ 42 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਦੁਪਹਿਰ ਵੇਲੇ ਗਰਮੀ ਦਾ ਕਹਿਰ ਲੋਕਾਂ ਨੂੰ ਝੁਲਸਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਸ਼ਾਮ ਨੂੰ ਹਵਾ ਚੱਲਣ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਕੱਲ੍ਹ ਗਰਮੀ ਦੀ ਲਹਿਰ ਘੱਟ ਹੋਵੇਗੀ।

Facebook Comments

Trending