Connect with us

ਅਪਰਾਧ

ਪੰਜਾਬ ਪੁਲਿਸ ਨੇ ਆਪਣੇ ਹੀ ਮੁਲਾਜ਼ਮ ਨੂੰ ਔਰਤ ਸਮੇਤ ਕੀਤਾ ਗ੍ਰਿਫਤਾਰ, ਹੈਰਾਨ ਕਰਨ ਵਾਲਾ ਮਾਮਲਾ

Published

on

ਮੋਹਾਲੀ: ਮੋਹਾਲੀ ਐਸਟੀਐਫ ਨੇ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜਿਆ ਗਿਆ ਪੁਲੀਸ ਮੁਲਾਜ਼ਮ ਜ਼ਿਲ੍ਹਾ ਫਰੀਦਕੋਟ ਦੀ ਪੁਲੀਸ ਲਾਈਨ ਵਿੱਚ ਤਾਇਨਾਤ ਹੈ। ਜਾਣਕਾਰੀ ਅਨੁਸਾਰ ਉਕਤ ਪੁਲੀਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਪੁਲੀਸ ਲਾਈਨ ਫਰੀਦਕੋਟ ਵਿੱਚ ਤਾਇਨਾਤ ਸੀ।

ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਦੱਸਿਆ ਜਾ ਰਿਹਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ। ਇਸ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸਖ਼ਤ ਹੁਕਮ ਦਿੱਤੇ ਗਏ ਹਨ। ਇਸ ਸਭ ਕਾਰਨ ਪੁਲੀਸ ਵਿਭਾਗ ਦੇ ਆਧੁਨਿਕੀਕਰਨ ਦੇ ਨਾਲ-ਨਾਲ ਪਿਛਲੇ ਲੰਮੇ ਸਮੇਂ ਤੋਂ ਇੱਕੋ ਥਾਣੇ ਜਾਂ ਜ਼ਿਲ੍ਹੇ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਤਬਾਦਲੇ ਹੋਏ ਹਨ। ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਅਤੇ ਇਸ ਲਈ ਆਮ ਲੋਕਾਂ ਦਾ ਸਹਿਯੋਗ ਵੀ ਮੰਗਿਆ ਜਾ ਰਿਹਾ ਹੈ।

Facebook Comments

Trending