Connect with us

ਪੰਜਾਬ ਨਿਊਜ਼

ਪੰਜਾਬ ਪੁਲਿਸ ਅਲਰਟ ‘ਤੇ, ਬੱਸ ਸਟੈਂਡ-ਰੇਲਵੇ ਸਟੇਸ਼ਨ, ਜਨਤਕ ਥਾਵਾਂ ‘ਤੇ ਸੁਰੱਖਿਆ ਸਖ਼ਤ, ਪੜ੍ਹੋ…

Published

on

ਲੁਧਿਆਣਾ: ਪੁਲਿਸ ਨੇ ਦੀਵਾਲੀ ਨੂੰ ਲੈ ਕੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿੱਚ ਭੀੜ ਨੂੰ ਦੇਖਦੇ ਹੋਏ ਕਮਿਸ਼ਨਰੇਟ ਪੁਲਿਸ ਨੇ ਵੀ ਟਰੈਫਿਕ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਏ.ਡੀ.ਸੀ.ਪੀ ਅਤੇ ਏ.ਸੀ.ਪੀ. ਰੈਂਕ ਦੇ ਪੁਲੀਸ ਅਧਿਕਾਰੀ ਖ਼ੁਦ ਸੜਕਾਂ ’ਤੇ ਸੁਰੱਖਿਆ ਦਾ ਜਾਇਜ਼ਾ ਲੈ ਰਹੇ ਹਨ। ਦੀਵਾਲੀ ਤੋਂ ਪਹਿਲਾਂ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਾਰਨ ਪੰਜਾਬ ਪੁਲਿਸ ਵੱਲੋਂ ਵੀ ਚੌਕਸੀ ਰੱਖੀ ਜਾ ਰਹੀ ਹੈ। ਇਸ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੀ ਕਮਰ ਕੱਸ ਲਈ ਹੈ।ਸਾਰੇ ਥਾਣਿਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਵਿਸ਼ੇਸ਼ ਤੌਰ ‘ਤੇ ਜਨਤਕ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ‘ਤੇ ਹਰ ਆਉਣ ਜਾਣ ਵਾਲੇ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਟ੍ਰੈਫਿਕ ਪੁਲਿਸ ਨੂੰ ਬਜ਼ਾਰਾਂ ਵਿੱਚ ਟ੍ਰੈਫਿਕ ਜਾਮ ਸਬੰਧੀ ਦਿੱਤੀਆਂ ਹਦਾਇਤਾਂ
ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਬਾਜ਼ਾਰ ਸਜਣੇ ਸ਼ੁਰੂ ਹੋ ਗਏ ਹਨ ਅਤੇ ਲੋਕ ਖਰੀਦਦਾਰੀ ਲਈ ਬਜ਼ਾਰਾਂ ‘ਚ ਪੁੱਜ ਗਏ ਹਨ।। ਜਿਸ ਕਾਰਨ ਸ਼ਹਿਰ ਦੇ ਲਗਭਗ ਸਾਰੇ ਬਜ਼ਾਰਾਂ ਵਿੱਚ ਟ੍ਰੈਫਿਕ ਜਾਮ ਦਾ ਮਾਹੌਲ ਬਣਿਆ ਹੋਇਆ ਹੈ, ਇਸ ਲਈ ਟ੍ਰੈਫਿਕ ਪੁਲਸ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਬਜ਼ਾਰਾਂ ਵਿੱਚ ਜਾਮ ਤੋਂ ਬਚਣ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ।

Facebook Comments

Trending