Connect with us

ਅਪਰਾਧ

ਪੰਜਾਬ ਪੁਲਿਸ ਦਾ SHO ਅਤੇ ASI ਗ੍ਰਿਫਤਾਰ, ਮਾਮਲਾ ਜਾਣ ਕੇ ਹੋ ਜਾਓਗੇ ਹੈਰਾਨ

Published

on

ਚੰਡੀਗੜ੍ਹ : ਵਿਜੀਲੈਂਸ ਬਿਊਰੋ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਥਾਣਾ ਸਦਰ ਦੇ ਐਸਐਚਓ ਅਤੇ ਏਐਸਆਈ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।

ਜ਼ਿਲ੍ਹਾ ਹੁਸ਼ਿਆਰਪੁਰ ਦੇ ਬੁਲੋਵਾਲ ਥਾਣੇ ਵਿੱਚ ਤਾਇਨਾਤ ਐੱਸਐੱਚਓ ਰਮਨ ਕੁਮਾਰ ਅਤੇ ਉਸ ਦੇ ਅਧੀਨ ਸਹਾਇਕ ਏਐੱਸਆਈ ਗੁਰਦੀਪ ਸਿੰਘ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਅਧਿਕਾਰੀਆਂ ਨੇ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ ਪਿੰਡ ਅਸਲਪੁਰ ਦੇ ਵਸਨੀਕ ਨੇ ਆਨਲਾਈਨ ਸੀ.ਐਮ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਭਤੀਜੇ ਖਿਲਾਫ ਉਕਤ ਥਾਣੇ ‘ਚ ਐਨ.ਡੀ.ਪੀ.ਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਉਕਤ ਦੋ ਪੁਲਿਸ ਮੁਲਾਜ਼ਮ ਉਸਦੇ ਲੜਕੇ ਨੂੰ ਐਨਡੀਪੀਐਸ ਐਕਟ ਦੀ ਧਾਰਾ 29 ਤਹਿਤ ਫਸਾਉਣ ਦੀਆਂ ਧਮਕੀਆਂ ਵੀ ਦੇ ਰਹੇ ਸਨ। ਇਸ ਦੌਰਾਨ ਐੱਸਐੱਚਓ ਨੇ ਉਸ ਦੇ ਲੜਕੇ ਨੂੰ ਕੇਸ ਵਿੱਚੋਂ ਕੱਢਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਾਰ-ਵਾਰ ਬੇਨਤੀ ਕੀਤੀ ਜਿਸ ਤੋਂ ਬਾਅਦ ਰਿਸ਼ਵਤ ਦੀ ਰਕਮ 1 ਲੱਖ ਰੁਪਏ ਕਰ ਦਿੱਤੀ ਗਈ।

ਇਸ ਦੌਰਾਨ ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ ਆਪਣੀ ਅਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਰਿਕਾਰਡ ਕਰ ਲਈ, ਜੋ ਕਿ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਗਈ। ਵਿਜੀਲੈਂਸ ਨੇ ਸਬੂਤਾਂ ਦੇ ਆਧਾਰ ‘ਤੇ ਤਫਤੀਸ਼ ਕਰਨ ਤੋਂ ਬਾਅਦ ਦੋਵਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 7ਏ, ਬੀਐੱਨਐੱਸ ਦੀ ਧਾਰਾ 61(2) ਅਤੇ ਐਨਡੀਪੀਐਸ ਐਕਟ ਦੀ ਧਾਰਾ 59 ਤਹਿਤ ਜਲੰਧਰ ਰੇਂਜ ਦੇ ਥਾਣੇ ਵਿੱਚ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਪੁਲੀਸ ਅਧਿਕਾਰੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।

Facebook Comments

Trending