ਗੁਰਦਾਸਪੁਰ : ਪੁਲੀਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਥਾਣਾ ਡੇਰਾ ਬਾਬਾ ਨਾਨਕ ਦੀ ਪੁਲੀਸ ਨੇ ਇਲਾਕੇ ਦੇ ਪਿੰਡ ਹਰਦੋਵਾਲ ਖੁਰਦ ਵਿੱਚੋਂ ਇੱਕ ਔਰਤ ਨੂੰ 750 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਦੋਂਕਿ ਉਸ ਦੇ ਲੜਕੇ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ ਸਤਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਹਰਦੋਵਾਲ ਦਾ ਇੱਕ ਵਿਅਕਤੀ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦੀ ਵਿਕਰੀ ਕਰ ਰਿਹਾ ਹੈ ਅਤੇ ਉਸ ਕੋਲ ਹਥਿਆਰ ਵੀ ਹਨ।
ਉਸ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਦੇ ਘਰ ਰੇਡ ਕੀਤੀ ਤਾਂ ਉਕਤ ਨੌਜਵਾਨ ਦੀ ਮਾਂ ਕੋਲੋਂ 750 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਕਤ ਮਾਂ-ਪੁੱਤ ਖ਼ਿਲਾਫ਼ ਨਸ਼ੀਲੇ ਪਦਾਰਥ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਦੂਜੇ ਫਰਾਰ ਨੌਜਵਾਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।