Connect with us

ਪੰਜਾਬੀ

ਪੰਜਾਬ ਵਾਸੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ

Published

on

Punjab residents will soon get relief from the heat, know the situation in the next 5 days

ਲੁਧਿਆਣਾ : ਵੀਰਵਾਰ ਨੂੰ ਸੂਬੇ ਦੇ ਕਈ ਹਿੱਸਿਆਂ ’ਚ ਇਕ ਤੋਂ ਲੈ ਕੇ 4 ਸੈਂਟੀਮੀਟਰ ਤੱਕ ਮੀਂਹ ਪਿਆ ਪਰ ਇਸ ਦੇ ਬਾਵਜੂਦ ਹੁੰਮਸ ਤੇ ਤਪਿਸ਼ ਤੋਂ ਲੋਕ ਪ੍ਰੇਸ਼ਾਨ ਰਹੇ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 26 ਜੂਨ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ ਅਤੇ ਗਰਜ ਚਮਕ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਗਈ ਹੈ।

ਅਗਲੇ 5 ਦਿਨਾਂ ਦੌਰਾਨ ਜਿੱਥੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪਵੇਗਾ, ਉੱਥੇ ਹੀ ਪੱਛਮੀ ਮਾਲਵਾ ’ਚ ਪੈਂਦੇ ਇਲਾਕੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਾਸੀਆਂ ਨੂੰ ਅਜੇ ਪ੍ਰੀ-ਮਾਨਸੂਨ ਦੇ ਮੀਂਹ ਲਈ ਉਡੀਕ ਕਰਨੀ ਪਵੇਗੀ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਇਸ ਵਾਰ ਮਾਨਸੂਨ ਦੇ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਹੀ ਸੂਬੇ ‘ਚ ਪੁੱਜਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।

Facebook Comments

Trending