Connect with us

ਪੰਜਾਬ ਨਿਊਜ਼

ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਲੈ ਕੇ ਸਖ਼ਤ ਹਦਾਇਤਾਂ

Published

on

ਮੋਹਾਲੀ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ ਤੱਕ ਸਵੇਰੇ 11 ਵਜੇ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ‘ਤੇ ਲਈਆਂ ਜਾ ਰਹੀਆਂ ਹਨ।ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਪ੍ਰਸ਼ਨ ਪੱਤਰ 13 ਫਰਵਰੀ ਤੋਂ 15 ਫਰਵਰੀ ਤੱਕ ਜ਼ਿਲ੍ਹਾ ਮੈਨੇਜਰ ਖੇਤਰੀ ਦਫ਼ਤਰ ਦੇ ਮੁਲਾਜ਼ਮਾਂ ਰਾਹੀਂ ਪ੍ਰਿੰਸੀਪਲ ਕਮ ਸੈਂਟਰਲ ਕੰਟਰੋਲਰ ਨੂੰ ਸੌਂਪਣ ਉਪਰੰਤ ਬੈਂਕਾਂ ਵਿੱਚ ਸੁਰੱਖਿਅਤ ਰੱਖ ਲਏ ਗਏ ਹਨ।

ਇਸ ਦੇ ਨਾਲ ਹੀ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਪ੍ਰਿੰਸੀਪਲਾਂ-ਕਮ ਸੈਂਟਰ ਕੰਟਰੋਲਰਾਂ ਨੇ ਪ੍ਰਸ਼ਨ ਪੱਤਰ ਖੁਦ ਬੈਂਕ ਵਿੱਚ ਪ੍ਰਾਪਤ ਕਰਨ ਦੀ ਬਜਾਏ ਸਕੂਲ ਦੇ ਕਿਸੇ ਹੋਰ ਅਧਿਆਪਕ/ਕਰਮਚਾਰੀ ਨੂੰ ਭੇਜ ਕੇ ਪ੍ਰਾਪਤ ਕਰ ਲਏ ਹਨ। ਇਸ ਦੇ ਨਾਲ ਹੀ ਅਧਿਆਪਕਾਂ ਅਤੇ ਕਰਮਚਾਰੀਆਂ ਵੱਲੋਂ ਪ੍ਰਸ਼ਨ ਪੱਤਰਾਂ ਦੀ ਸਕੈਨਿੰਗ ਦਾ ਕੰਮ ਵੀ ਕੀਤਾ ਗਿਆ ਹੈ।ਇਸ ਸਬੰਧੀ ਸਮੂਹ ਪ੍ਰਿੰਸੀਪਲ ਕਮ ਸੈਂਟਰ ਕੰਟਰੋਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਪ੍ਰੀਖਿਆਵਾਂ ਦੀ ਗੁਪਤਤਾ ਅਤੇ ਮਹੱਤਤਾ ਦੇ ਮੱਦੇਨਜ਼ਰ ਇਹ ਯਕੀਨੀ ਬਣਾਇਆ ਜਾਵੇ ਕਿ 19 ਫਰਵਰੀ ਤੋਂ 4 ਅਪ੍ਰੈਲ ਤੱਕ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ ਪ੍ਰਿੰਸੀਪਲ ਕਮ ਸੈਂਟਰ ਕੰਟਰੋਲਰ ਖੁਦ ਬੈਂਕ ਵਿੱਚ ਜਾ ਕੇ ਪ੍ਰੀਖਿਆ ਵਾਲੇ ਦਿਨ ਪ੍ਰਸ਼ਨ ਪੱਤਰ ਸਕੈਨ/ਪ੍ਰਾਪਤ ਕਰਨ।ਅਟੱਲ ਹਾਲਤਾਂ ਵਿੱਚ ਹੀ ਇਹ ਕੰਮ ਸਕੂਲ ਦੇ ਕਿਸੇ ਜ਼ਿੰਮੇਵਾਰ ਅਧਿਆਪਕ ਨੂੰ ਸੌਂਪਿਆ ਜਾ ਸਕਦਾ ਹੈ।

Facebook Comments

Trending