Connect with us

ਪੰਜਾਬ ਨਿਊਜ਼

ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਪੰਜਾਬੀ ਨੌਜਵਾਨ, ਵਰਕ ਪਰਮਿਟ ਮਿਲਦੇ ਹੀ…

Published

on

ਚੌਗਾਵਾਂ : ਉੱਚ ਸਿੱਖਿਆ ਲਈ 2 ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪਿੰਡ ਚਵਿੰਡਾ ਕਲਾਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਹੀਰਾ ਸਿੰਘ ਨੇ ਦੱਸਿਆ ਕਿ ਉਸ ਦਾ ਇਕਲੌਤਾ ਪੁੱਤਰ ਦੀਦਾਰਜੀਤ ਸਿੰਘ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ‘ਤੇ ਗਿਆ ਹੋਇਆ ਸੀ।

ਬੀਤੀ 14 ਫਰਵਰੀ ਨੂੰ ਸਵੇਰੇ 6 ਵਜੇ ਦੇ ਕਰੀਬ ਜਦੋਂ ਉਹ ਦੋ ਸਾਥੀਆਂ ਨਾਲ ਕਾਰ ਵਿੱਚ ਕੰਮ ’ਤੇ ਜਾ ਰਿਹਾ ਸੀ ਤਾਂ ਉਨ੍ਹਾਂ ਦੀ ਕਾਰ ਇੱਕ ਟਰੱਕ ਨਾਲ ਟਕਰਾ ਗਈ। ਇਸ ਕਾਰਨ 3 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੀਦਾਰਜੀਤ ਸਿੰਘ ਦੀ ਮੌਤ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Facebook Comments

Trending