Connect with us

ਪੰਜਾਬ ਨਿਊਜ਼

ਪੰਜਾਬੀਆਂ ਨੂੰ ਮੁੜ ਚੋਣਾਂ ਲਈ ਹੋ ਜਾਵੋ ਤਿਆਰ, ਅੱਜ ਹੋ ਸਕਦਾ ਹੈ ਤਰੀਕਾਂ ਦਾ ਐਲਾਨ

Published

on

ਚੰਡੀਗੜ੍ਹ: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਮਾਹੌਲ ਪੂਰੀ ਤਰ੍ਹਾਂ ਗਰਮ ਹੈ, ਉੱਥੇ ਹੀ ਸੂਬੇ ਵਿੱਚ ਮੁੜ ਚੋਣਾਂ ਹੋ ਸਕਦੀਆਂ ਹਨ। ਦਰਅਸਲ ਅੱਜ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਦਾ ਐਲਾਨ ਹੋ ਸਕਦਾ ਹੈ। ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਚੋਣਾਂ ਦਾ ਐਲਾਨ ਕਰਨ ਲਈ ਅੱਜ ਦੁਪਹਿਰ ਬਾਅਦ ਚੋਣ ਕਮਿਸ਼ਨ ਵੱਲੋਂ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ।ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਚੋਣਾਂ ਨਵੰਬਰ ਦੇ ਅੰਤ ਜਾਂ ਦਸੰਬਰ ਦੇ ਪਹਿਲੇ ਹਫਤੇ ਹੋਣ ਦੀ ਸੰਭਾਵਨਾ ਹੈ।

ਤੁਹਾਨੂੰ ਦੱਸ ਦੇਈਏ ਕਿ ਜਿਨ੍ਹਾਂ 4 ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਨ ਸਭਾ ਸੀਟਾਂ ਤੋਂ ਅਸਤੀਫਾ ਦੇ ਦਿੱਤਾ ਹੈ।ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ।ਚੋਣਾਂ ਦਾ ਐਲਾਨ ਹੁੰਦੇ ਹੀ ਆਉਣ ਵਾਲੇ 2-3 ਦਿਨਾਂ ਵਿੱਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮਾਹੌਲ ਗਰਮ ਹੋਣ ਦੀ ਸੰਭਾਵਨਾ ਹੈ।

Facebook Comments

Trending