ਚੰਡੀਗੜ੍ਹ : ਬਾਰਿਸ਼ ਦਾ ਇੰਤਜ਼ਾਰ ਕਰ ਰਹੇ ਪੰਜਾਬ ਦੇ ਲੋਕਾਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਹ ਅਲਰਟ ਸਿਰਫ ਇੱਕ ਦਿਨ ਯਾਨੀ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ ਅਤੇ ਇਸ ਤੋਂ ਬਾਅਦ ਅਗਲੇ ਕੁਝ ਦਿਨਾਂ ਲਈ ਕੋਈ ਅਲਰਟ ਨਹੀਂ ਹੈ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਇਸ ਵਾਰ ਮਾਨਸੂਨ ਨੇ ਆਪਣਾ ਜਾਦੂ ਨਹੀਂ ਦਿਖਾਇਆ ਹੈ। ਇੱਥੇ ਸਭ ਤੋਂ ਘੱਟ ਬਾਰਿਸ਼ ਹੋਈ ਹੈ। ਇਸ ਕਾਰਨ ਤਾਪਮਾਨ ਵਧ ਰਿਹਾ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।