Connect with us

ਪਾਲੀਵੁੱਡ

ਪੰਜਾਬ ਦੇ ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਦਿ/ਹਾਂਤ

Published

on

Punjab's famous folk singer Surinder Chhinda passed away

ਲੁਧਿਆਣਾ : ਪੰਜਾਬ ਦੇ ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ ਅੱਜ ਸਵੇਰੇ 7.30 ਵਜੇ ਡੀ. ਐੱਮ. ਸੀ. ਹਸਪਤਾਲ ਵਿਖੇ ਆਖ਼ਰੀ ਸਾਹ ਲਏ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਇਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਆਪਰੇਸ਼ਨ ਕੀਤਾ ਗਿਆ।

ਇਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ। ਦੱਸਣਯੋਗ ਹੈ ਕਿ ਮਸ਼ਹੂਰ ਗਾਇਕ ਸੁਰਿੰਦਰ ਪਾਲ ਧੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ, ਉਨ੍ਹਾਂ ਦਾ ਜਨਮ 20 ਮਈ, 1953 ਨੂੰ ਪਿੰਡ ਛੋਟੀ ਈਯਾਲੀ, ਜ਼ਿਲ੍ਹਾ ਲੁਧਿਆਣਾ, ਪੰਜਾਬ ‘ਚ ਹੋਇਆ ਸੀ।

ਸੁਰਿੰਦਰ ਛਿੰਦਾ ਦਾ ਜਨਮ ਇੱਕ ਰਾਮਗੜ੍ਹੀਆ ਪਰਿਵਾਰ ‘ਚ ਹੋਇਆ ਸੀ। ਪੰਜਾਬੀ ਸੰਗੀਤ ਜਗਤ ‘ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ ‘ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 ‘ਚ ‘ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ’ ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਦੇ ਦਿਹਾਂਤ ਕਾਰਨ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ ਫੈਲ ਗਈ ਹੈ।

Facebook Comments

Trending