Connect with us

ਪੰਜਾਬ ਨਿਊਜ਼

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਤੋਂ ਹੋਇਆ ਮੁਫਤ , ਜਾਣੋ ਕਾਰਨ

Published

on

ਲੁਧਿਆਣਾ : ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਵਿਖੇ ਹੋਈ।ਇਸ ਮੀਟਿੰਗ ਦੀ ਅਗਵਾਈ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ। ਇਸ ਦੌਰਾਨ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੇ ਟੋਲ ਪਲਾਜ਼ਾ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਪਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਜਾਮ ਕੀਤਾ ਜਾਵੇਗਾ ਅਤੇ ਕਿਸੇ ਵੀ ਵਾਹਨ ਚਾਲਕ ਨੂੰ ਟੋਲ ਵਸੂਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਸਰਕਾਰੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦੇ ਪ੍ਰਾਵੀਡੈਂਟ ਫੰਡ ਦੀ ਕਟੌਤੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਉਕਤ ਕੰਪਨੀ ਟੋਲ ਕਰਮਚਾਰੀਆਂ ਨੂੰ ਕੋਈ ਈ.ਐਸ.ਆਈ. ਅਤੇ ਟੋਲ ਮੁਲਾਜ਼ਮਾਂ ਵੱਲੋਂ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਾ ਮਿਲਣ ਦੇ ਰੋਸ ਵਜੋਂ ਉਪਰੋਕਤ ਕਦਮ ਚੁੱਕਿਆ ਜਾਵੇਗਾ।ਇਸ ਮੀਟਿੰਗ ਦੌਰਾਨ ਲਾਡੋਵਾਲ ਟੋਲ ਹੈੱਡ ਬਚਿੱਤਰ ਸਿੰਘ, ਪੰਕਜ ਕੁਮਾਰ, ਭਾਗਵਤ ਸਿੰਘ, ਕੁਲਜੀਤ ਸਿੰਘ, ਸਿਮਰਨਪ੍ਰੀਤ ਕੌਰ, ਰਣਵੀਰ ਸਿੰਘ, ਸੰਗੀਤਾ ਰਾਣੀ, ਵਿਕਰਮ ਕੁਮਾਰ, ਮਨਮੀਤ ਸਿੰਘ ਆਦਿ ਟੋਲ ਪਲਾਜ਼ਾ ਯੂਨੀਅਨ ਦੇ ਮੁਲਾਜ਼ਮ ਹਾਜ਼ਰ ਸਨ।

Facebook Comments

Trending