Connect with us

ਪੰਜਾਬ ਨਿਊਜ਼

ਭਲਕੇ ਪੰਜਾਬ ਦੇ ਦੌਰੇ ‘ਤੇ ਰਾਹੁਲ ਗਾਂਧੀ, ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

Published

on

Rahul Gandhi will pay obeisance to Sri Darbar Sahib on his visit to Punjab tomorrow

ਮਿਲੀ ਜਾਣਕਾਰੀ ਅਨੁਸਾਰ ਭਲਕੇ ਯਾਨੀ 2 ਅਕਤੂਬਰ ਦਿਨ ਸੋਮਵਾਰ ਨੂੰ ਰਾਹੁਲ ਗਾਂਧੀ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਪਹੁੰਚ ਰਹੇ ਹਨ, ਜਿੱਥੇ ਉਹ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ‘ਚ ਸੇਵਾ ਵੀ ਕਰਨਗੇ। ਹਾਲਾਂਕਿ ਰਾਹੁਲ ਗਾਂਧੀ ਦੀ ਇਹ ਫੇਰੀ ਨਿੱਜੀ ਦੱਸੀ ਜਾ ਰਹੀ ਹੈ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਦੌਰਾਨ ਰਾਹੁਲ ਗਾਂਧੀ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਥਿਤੀ ਦਾ ਜਾਇਜ਼ਾ ਵੀ ਲੈਣਗੇ। ਜ਼ਿਕਰਯੋਗ ਹੈ ਕਿ ਵਿਧਾਇਕ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ‘ਚ ਆਪ ਅਤੇ ਕਾਂਗਰਸ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ।

ਦੋਵਾਂ ਪਾਰਟੀਆਂ ਵਿਚਾਲੇ ਚੱਲ ਰਹੀ ਸਿਆਸੀ ਖਿੱਚੋਤਾਣ ਦਰਮਿਆਨ ਰਾਹੁਲ ਗਾਂਧੀ ਦਾ ਅੰਮ੍ਰਿਤਸਰ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਰਾਹੁਲ ਸੋਮਵਾਰ ਸਵੇਰੇ ਕਰੀਬ 10 ਵਜੇ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਅੰਦਾਜ਼ਾ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਬਰਤਨਾਂ ਜਾਂ ਲੰਗਰ ਦੀ ਸੇਵਾ ਕਰ ਸਕਦੇ ਹਨ। ਰਾਹੁਲ ਗਾਂਧੀ ਨੇ ਆਪਣੇ ਦੌਰੇ ਨੂੰ ਪੂਰੀ ਤਰ੍ਹਾਂ ਨਿੱਜੀ ਰੱਖਿਆ ਹੈ। ਇਸ ਦੌਰਾਨ ਸਿਰਫ਼ ਕੁਝ ਸੀਨੀਅਰ ਆਗੂਆਂ ਨੂੰ ਹੀ ਉਨ੍ਹਾਂ ਦੇ ਨਾਲ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਸਾਰੇ ਆਗੂਆਂ ਨੂੰ ਨਿੱਜਤਾ ਦਾ ਹਵਾਲਾ ਦਿੰਦੇ ਹੋਏ ਸ੍ਰੀ ਦਰਬਾਰ ਸਾਹਿਬ ਜਾਂ ਹਵਾਈ ਅੱਡੇ ‘ਤੇ ਆਉਣ ਤੋਂ ਰੋਕਿਆ ਗਿਆ ਹੈ।

Facebook Comments

Trending