Connect with us

ਪੰਜਾਬ ਨਿਊਜ਼

ਲੁਧਿਆਣਾ ਦੇ ਵੱਡੇ ਹਸਪਤਾਲ ‘ਚ ਛਾਪਾ, ਡਾਕਟਰਾਂ ‘ਚ ਭਾਜੜ

Published

on

ਲੁਧਿਆਣਾ  : ਹੁਣੇ ਹੁਣੇ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਵੱਡੇ ਹਸਪਤਾਲ ‘ਤੇ ਇਨਕਮ ਟੈਕਸ ਵਿਭਾਗ ਦੇ ਛਾਪੇ ਨੇ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਵੱਲੋਂ ਸੋਫਾਟ ਹਸਪਤਾਲ ‘ਤੇ ਛਾਪੇਮਾਰੀ ਕੀਤੀ ਗਈ ਹੈ।ਪਤਾ ਲੱਗਾ ਹੈ ਕਿ ਹਸਪਤਾਲ ਵੱਲੋਂ ਟੈਕਸ ਭਰਨ ਵਿੱਚ ਘਪਲਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਅੱਜ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਹਸਪਤਾਲ ‘ਚੋਂ ਵੱਡੀ ਮਾਤਰਾ ‘ਚ ਨਕਦੀ ਵੀ ਬਰਾਮਦ ਹੋਈ ਹੈ। ਫਿਲਹਾਲ ਵਿਭਾਗ ਵੱਲੋਂ ਸਾਰੇ ਟੈਕਸ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਮਾਮਲੇ ਦੀ ਜਾਂਚ ਜਾਰੀ ਹੈ।

Facebook Comments

Trending