ਉੱਤਰੀ ਭਾਰਤ ਵਿੱਚ ਅੱਜ ਤੋਂ ਮੌਸਮ ਵਿੱਚ ਤਬਦੀਲੀ ਸ਼ੁਰੂ ਹੋ ਗਈ ਹੈ। ਜਲਦੀ ਹੀ ਉੱਤਰੀ ਭਾਰਤ ‘ਚ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲੇਗੀ ਤੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਲੁਧਿਆਣਾ ਸਮੇਤ ਕੁਝ ਇਲਾਕਿਆਂ ‘ਚ ਸਵੇਰ ਤੋਂ ਹੀ ਬਾਰਸ਼ ਹੋ ਰਹੀ ਹੈ।
ਮੌਸਮ ਵਿਭਾਗ ਨੇ ਪੰਜਾਬ ਲਈ ਭਵਿੱਖਬਾਣੀ ਕੀਤੀ ਹੈ ਕਿ ਅੱਜ ਲੁਧਿਆਣਾ ਸਮੇਤ ਪੰਜਾਬ ਦੇ ਜਿਆਦਾਤਰ ਜਿਲਿਆਂ ਵਿੱਚ ਦਰਮਿਆਨੇ ਮੀਂਹ ਦੇ ਨਾਲ ਅਸਮਾਨੀ ਬਿਜਲੀ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪਵੇਗਾ। ਇਸ ਬਾਰਸ਼ ਨਾਲ ਜਿੱਥੇ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੇਗੀ, ਉਥੇ ਹੀ ਨਮੀ ‘ਚ ਕਮੀ ਦੇ ਨਾਲ-ਨਾਲ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।
ਦੱਸ ਦੇਈਏ ਕਿ ਕਈ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਮੀਂਹ ਕਾਰਨ ਜਲ-ਥਲ ਦੀ ਸਥਿਤੀ ਬਣੀ ਹੋਈ ਹੈ। ਜਿਸਦੇ ਚੱਲਦੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ, ਉਸਦੇ ਨਾਲ ਹੀ ਉਨ੍ਹਾਂ ਨੂੰ ਭਾਰੀ ਨੁਕਸਾਨ ਵੀ ਚੁੱਕਣਾ ਪੈ ਰਿਹਾ ਹੈ।