Connect with us

ਪੰਜਾਬ ਨਿਊਜ਼

ਪੰਜਾਬ ’ਚ ਕਈ ਥਾਈਂ ਬਾਰਿਸ਼ ਦਾ ਅਲਰਟ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ’ਚ ਪਿਆ ਮੀਂਹ

Published

on

Rain alert in many places in Punjab, rain in many districts including Amritsar, Jalandhar, Ludhiana and Pathankot

ਲੁਧਿਆਣਾ : ਪੰਜਾਬ ਦੇ ਕਈ ਇਲਾਕਿਆਂ ’ਚ ਬੁੱਧਵਾਰ ਨੂੰ ਵੀ ਬਾਰਿਸ਼ ਹੋਈ ਜਿਸ ਨਾਲ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਵੀਰਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿਣਗੇ ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ’ਚ ਬਾਰਿਸ਼ ਹੋਈ।

ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੱਜ ਅਤੇ ਕੱਲ੍ਹ ਦੋ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਬਾਰਿਸ਼ ਦੌਰਾਨ ਸਾਵਧਾਨੀ ਵਰਤਣ ਲਈ ਕਿਹਾ ਹੈ। ਮੋਹਾਲੀ ਦੇ ਜ਼ੀਰਕਪੁਰ ‘ਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ।

ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਮਾਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 250 ਮਿਲੀਮੀਟਰ ਤੋਂ ਵੱਧ ਬਾਰਿਸ਼ ਹੋਈ ਹੈ। ਮਾਨਸੂਨ ਦੀ ਪਹਿਲੀ ਬਾਰਸ਼ 30 ਜੂਨ ਨੂੰ ਹੋਈ ਸੀ। ਮਾਨਸੂਨ ਦੇ ਪਹਿਲੇ ਦਿਨ 78.1 ਮਿਲੀਮੀਟਰ ਮੀਂਹ ਪਿਆ। ਇਸ ਮਾਨਸੂਨ ਵਿੱਚ ਸ਼ਹਿਰ ਵਿੱਚ ਔਸਤ ਨਾਲੋਂ 21 ਫੀਸਦੀ ਵੱਧ ਮੀਂਹ ਪਿਆ ਹੈ। 1 ਜੂਨ ਤੋਂ 12 ਜੁਲਾਈ ਤੱਕ ਸ਼ਹਿਰ ਵਿੱਚ 314 ਮਿਲੀਮੀਟਰ ਮੀਂਹ ਪਿਆ। ਵਿਭਾਗ ਨੂੰ ਆਉਣ ਵਾਲੇ ਦਿਨਾਂ ‘ਚ ਚੰਗੀ ਬਾਰਿਸ਼ ਦੀ ਉਮੀਦ ਹੈ।

Facebook Comments

Trending