ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਸੂਬੇ ‘ਚ ਮਾਨਸੂਨ ਸਰਗਰਮ ਹੈ, ਜਿਸ ਕਾਰਨ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਪਟਿਆਲਾ, ਗੁਰਦਾਸਪੁਰ, ਪਠਾਨਕੋਟ, ਫਤਿਹਗੜ੍ਹ ਸਾਹਿਬ, ਖੰਨਾ, ਨਵਾਂਸ਼ਹਿਰ, ਡੇਰਾਬੱਸੀ, ਮਲੇਰਕੋਟਲਾ, ਨੰਗਲ, ਡੇਰਾ ਬਾਬਾ ਨਾਨਕ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਇੱਥੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੌਸਮ ਕੇਂਦਰ ਨੇ ਅਗਲੇ 3 ਦਿਨਾਂ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵੀਰਵਾਰ ਨੂੰ ਗਰਜ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਤੱਕ ਪਹੁੰਚ ਸਕਦਾ ਹੈ। ਸ਼ੁੱਕਰਵਾਰ ਨੂੰ ਵੀ ਗਰਜ ਨਾਲ ਮੀਂਹ ਪੈਣ ਅਤੇ ਤਾਪਮਾਨ 33 ਡਿਗਰੀ ਰਹਿਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਰਹੇਗਾ, ਜਦਕਿ ਮੀਂਹ ਪੈਣ ਦੀ ਸੰਭਾਵਨਾ ਹੈ।