Connect with us

ਪੰਜਾਬ ਨਿਊਜ਼

ਪੰਜਾਬ ‘ਚ ਆਉਣ ਵਾਲੇ 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

Published

on

Rains in Punjab for next 2 days, forecast by Meteorological Department

ਲੁਧਿਆਣਾ : ਪੰਜਾਬ ਅਤੇ ਹਰਿਆਣਾ ‘ਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਤਾਪਮਾਨ ਵੱਧਣ ਕਾਰਨ ਲੋਕਾਂ ਨੂੰ ਦਿਨ ਵੇਲੇ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ। 22 ਅਤੇ 23 ਫਰਵਰੀ ਨੂੰ ਮੌਸਮ ਫਿਰ ਕਰਵਟ ਲੈ ਸਕਦਾ ਹੈ। ਅਜਿਹੀ ਸੰਭਾਵਨਾ ਜ਼ਾਹਰ ਕਰਦੇ ਹੋਏ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਖੀ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਆਉਣ ਵਾਲੇ 2 ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ‘ਚ ਗਰਜ ਅਤੇ ਚਮਕ ਨਾਲ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ ਹਨ੍ਹੇਰੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਦਾ ਅੰਦਾਜ਼ਾ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਨਿਕਲ ਰਹੀ ਧੁੱਪ ਕਾਰਨ ਠੰਡ ਸਿਰਫ ਸਵੇਰ ਅਤੇ ਸ਼ਾਮ ਦੀ ਰਹਿ ਗਈ ਹੈ, ਜਦੋਂ ਕਿ ਦਿਨ ਵੇਲੇ ਗਰਮੀ ਦਾ ਅਹਿਸਾਸ ਹੁੰਦਾ ਹੈ।

Facebook Comments

Trending