Connect with us

ਪੰਜਾਬੀ

ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ

Published

on

Raised awareness about rubber crops and stubble management

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਸਿਧਵਾਂ ਬੇਟ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਝੇ ਉਪਰਾਲੇ ਨਾਲ ਪਿੰਡ ਭੂੰਦੜੀ ਵਿਖੇ  ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਉਪ ਕੁਲਪਤੀ, PAU ਸਤਬੀਰ ਸਿੰਘ ਗੋਸਲ ਵਲੋਂ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਕਿਸਾਨਾਂ, ਯੂਨੀਵਰਸਿਟੀ ਦੇ ਸਿਖਿਆਰਥੀ ਅਤੇ ਆਸ਼ਾ ਵਰਕਰਜ਼ ਵਲੋਂ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ  ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਸਿਫਾਰਸ਼ ਕੀਤੀ ਗਈ ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਸਭ ਤੋਂ ਸਸਤੀ ਅਤੇ ਵਾਤਾਵਰਣ ਪੱਖੀ ਤਕਨੀਕ ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਸਰਲ ਤਕਨੀਕ ਨੂੰ ਅਪਣਾਉਣ ਦਾ ਸੱਦਾ ਦਿੱਤਾ। ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿੱਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਹੈ, ਉਥੇ ਪ੍ਰਦੂਸ਼ਣ ਮਨੁੱਖੀ ਸਿਹਤ, ਪਸ਼ੂਆਂ ਅਤੇ ਬਣਨਸਪਤੀ ਲਈ ਹਾਨੀਕਾਰਕ ਹੁੰਦਾ ਹੈ।

ਉਹਨਾਂ ਕਿਹਾ ਕਿ ਕੁਦਰਤੀ ਚੱਕਰ ਵਿੱਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਉਹ ਖੁਦ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਂਵਾਂ ਅਤੇ ਖੇਤੀ ਤਕਨੀਕਾਂ ਸਬੰਧੀ ਵਿਚਾਰ ਵਟਾਂਦਰਾ ਕਰਦੇ ਆ ਰਹੇ ਹਨ। pau ਦੇ ਮਾਹਿਰ ਡਾ. ਸੁਰਜੀਤ ਸਿੰਘ ਵਾਲੀਆਂ ਵੱਲੋਂ ਹਾੜ੍ਹੀ ਦੀ ਫਸਲ ਕਣਕ ਦੇ ਬੀਜ, ਖਾਦ ਅਤੇ ਬਿਜਾਈ ਦੇ ਸਹੀ ਸਮੇਂ ਬਾਰੇ ਕਿਸਾਨਾਂ ਜਾਣਕਾਰੀ ਦਿੱਤੀ।

Facebook Comments

Trending