Connect with us

ਪੰਜਾਬ ਨਿਊਜ਼

ਰਾਜਾ ਵੜਿੰਗ ਨੇ ਰਾਧਾ ਸੁਆਮੀ ਡੇਰਾ ਬਿਆਸ ‘ਚ ਟੇਕਿਆ ਮੱਥਾ, ਆਈਆਂਤਸਵੀਰਾਂ ਸਾਹਮਣੇ

Published

on

ਲੁਧਿਆਣਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਮੱਥਾ ਟੇਕਿਆ।

ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ, ਕਾਂਗਰਸੀ ਆਗੂ ਹੈਪੀ ਖੈੜਾ ਅਤੇ ਹੋਰ ਸਾਥੀ ਮੌਜੂਦ ਸਨ। ਰਾਜਾ ਵੜਿੰਗ ਨੇ ਬਾਬਾ ਗੁਰਿੰਦਰ ਸਿੰਘ ਜੀ ਨਾਲ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਰਾਜਾ ਵੜਿੰਗ ਨੇ ਲਿਖਿਆ ਕਿ, “ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਨੂੰ ਮਿਲੇ ਅਤੇ ਆਸ਼ੀਰਵਾਦ ਲਿਆ।”

ਵਰਨਣਯੋਗ ਹੈ ਕਿ ਲੋਕ ਸਭਾ ਚੋਣਾਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਸੀਟ ਜਿੱਤ ਕੇ ਕਾਂਗਰਸ ਪਾਰਟੀ ਦਾ ਗੜ੍ਹ ਬਰਕਰਾਰ ਰੱਖਣ ਵਿੱਚ ਸਫਲ ਰਹੇ ਸਨ। ਰਾਜਾ ਵੜਿੰਗ 20 ਹਜ਼ਾਰ ਤੋਂ ਵੱਧ ਦੀ ਲੀਡ ਨਾਲ ਜਿੱਤਿਆ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੂਜੇ ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੀਜੇ ਸਥਾਨ ‘ਤੇ ਰਹੇ।

Facebook Comments

Trending