ਰਾਜੀਵ ਕੁਮਾਰ ਲਵਲੀ ਨੂੰ ਪ੍ਰੋ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ ਹੈ, ਜਦਕਿ ਗੁਰਨਾਮ ਸਿੰਘ ਧਾਲੀਵਾਲ ਚੇਅਰਮੈਨ ਹੋਣਗੇ। ਇਹ ਫੈਸਲਾ ਪੰਜਾਬੀ ਭਵਨ ਵਿਖੇ ਹੋਈ ਜਥੇਬੰਦੀ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਿਆ ਗਿਆ। ਇਸ ਦੌਰਾਨ ਸਾਬਕਾ ਪ੍ਰਧਾਨ ਪਰਗਟ ਸਿੰਘ ਗਰੇਵਾਲ ਨੂੰ ਸੰਸਥਾ ਦਾ ਸਰਪ੍ਰਸਤ ਚੁਣਿਆ ਗਿਆ। ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਸਰਪ੍ਰਸਤ ਕ੍ਰਿਸ਼ਨ ਕੁਮਾਰ ਬਾਵਾ ਅਤੇ ਮਲਕੀਅਤ ਸਿੰਘ ਦਾਖਾ ਸਮੇਤ ਹੋਰਨਾਂ ਅਹੁਦੇਦਾਰਾਂ ਨੇ ਲਵਲੀ ਨੂੰ ਮਸ਼ਾਲ ਭੇਂਟ ਕਰਕੇ ਵਧਾਈ ਦਿੱਤੀ |
ਉਨ੍ਹਾਂ ਦੱਸਿਆ ਕਿ ਅਗਲਾ ਪ੍ਰੋ. ਮੋਹਨ ਸਿੰਘ ਮੇਲਾ 19 ਅਤੇ 20 ਅਕਤੂਬਰ ਨੂੰ ਕਰਵਾਇਆ ਜਾਵੇਗਾ। ਸਮਾਗਮ ਸਬੰਧੀ ਫੈਸਲਾ ਨਵੀਂ ਗਠਿਤ ਕਮੇਟੀ ਵੱਲੋਂ ਲਿਆ ਜਾਵੇਗਾ। ਇਸ ਮੌਕੇ ਨਵਨਿਯੁਕਤ ਪ੍ਰਧਾਨ ਲਵਲੀ ਅਤੇ ਚੇਅਰਮੈਨ ਧਾਲੀਵਾਲ ਨੇ ਸੌਂਪੀ ਗਈ ਜਿੰਮੇਵਾਰੀ ਲਈ ਕਮੇਟੀ ਮੈਂਬਰਾਂ ਨੂੰ ਧੰਨਵਾਦ ਕਰਦਿਆਂ ਕਿਹਾ ਕਿ ਮਰਹੂਮ ਜੱਸੋਵਾਲ ਦੇ ਦਰਸਾਏ ਮਾਰਗ ‘ਤੇ ਚੱਲ ਕੇ ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਦੀ ਦਿਸ਼ਾ ਵਿੱਚ ਇਸ ਮੇਲੇ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ।