Connect with us

ਪੰਜਾਬ ਨਿਊਜ਼

ਰਵਨੀਤ ਬਿੱਟੂ ਨੇ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ, ਪੰਜਾਬੀਆਂ ਬਾਰੇ ਕਹੀ ਇਹ ਗੱਲ

Published

on

ਲੁਧਿਆਣਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਵੀਂ ਕੈਬਨਿਟ ਵਿੱਚ ਰਾਜ ਮੰਤਰੀ ਚੁਣੇ ਗਏ ਰਵਨੀਤ ਸਿੰਘ ਬਿੱਟੂ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਦੇ ਰੇਲ ਭਵਨ ਵਿੱਚ ਅਹੁਦਾ ਸੰਭਾਲ ਲਿਆ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਰਵਨੀਤ ਬਿੱਟੂ ਨੇ ਵਿਭਾਗ ਦੇ ਮੁਲਾਜ਼ਮਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਰੇਲਵੇ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰਨਗੇ।

ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਰੇਲਵੇ ਮੰਤਰਾਲੇ ਦੀ ਇਹ ਜ਼ਿੰਮੇਵਾਰੀ ਬਹੁਤ ਵੱਡੀ ਹੈ। ਰੇਲਵੇ ਵਿੱਚ ਭਰਤੀ ਵੀ ਜ਼ਿਆਦਾ ਹੈ ਅਤੇ ਵੱਧ ਤੋਂ ਵੱਧ ਪੰਜਾਬੀਆਂ ਨੂੰ ਮੌਕੇ ਦਿੱਤੇ ਜਾਣਗੇ। ਅਸੀਂ ਰੇਲਵੇ ਦੁਆਰਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਦੀ ਕੋਸ਼ਿਸ਼ ਕਰਾਂਗੇ।

ਰਵਨੀਤ ਸਿੰਘ ਬਿੱਟੂ ਨੇ ਜਯਾ ਵਰਮਾ ਸਿਨਹਾ ਚੇਅਰਮੈਨ ਅਤੇ ਸੀਈਓ ਰੇਲਵੇ ਬੋਰਡ, ਏ.ਕੇ.ਖੰਡੇਲਵਾਲ ਮੈਂਬਰ ਇਨਫਰਾਸਟਰਕਚਰ, ਰੂਪਾ ਸ੍ਰੀਨਿਵਾਸਨ ਮੈਂਬਰ ਵਿੱਤ, ਸਤੀਸ਼ ਕੁਮਾਰ ਮੈਂਬਰ ਰੋਟੇਸ਼ਨ ਅਤੇ ਰੋਲਿੰਗ ਸਟਾਕ, ਏ.ਕੇ ਯਾਦਵ ਡੀ.ਜੀ.ਆਰ.ਪੀ.ਐੱਫ. ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਿਆ। ਇਸ ਸਮੇਂ ਰਾਜ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਰਵਨੀਤ ਬਿੱਟੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਗੱਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿ ਅਸੀਂ ਕਪੂਰਥਲਾ ਰੋਲ ਕੈਚ ਫੈਕਟਰੀ ਨੂੰ ਕਿਵੇਂ ਸੁਧਾਰ ਸਕਦੇ ਹਾਂ, ਜਿੱਥੇ ਵਧੀਆ ਕੋਚ, ਵੰਦੇ ਭਾਰਤ ਕੋਚ ਬਣਾਏ ਜਾਣ। ਉਨ੍ਹਾਂ ਕਿਹਾ ਕਿ ਉਹ ਰੇਲ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਰੇਲਵੇ ਸੇਵਾ ਜਨਤਾ ਨਾਲ ਸਬੰਧਤ ਜ਼ਮੀਨੀ ਪੱਧਰ ਦਾ ਕੰਮ ਹੈ। ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਦੀ ਕੈਬਨਿਟ ਵਿੱਚ ਰਵਨੀਤ ਬਿੱਟੂ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਅਤੇ ਰੇਲ ਮੰਤਰਾਲੇ ਵਿੱਚ ਰਾਜ ਮੰਤਰੀ ਬਣਾਇਆ ਗਿਆ ਹੈ।

 

Facebook Comments

Trending