Connect with us

ਪੰਜਾਬ ਨਿਊਜ਼

ਚੰਨੀ ਸਰਕਾਰ ਖਿਲਾਫ਼ ਕੱਚੇ ਮੁਲਾਜ਼ਮਾਂ ਨੇ ਇਸ ਤਰ੍ਹਾਂ ਕੀਤਾ ਅਨੋਖਾ ਪ੍ਰਦਰਸ਼ਨ

Published

on

Raw employees staged a unique protest against the Channi government

ਮਿਲੀ ਜਾਣਕਾਰੀ ਅਨੁਸਾਰ ਸਰਵ ਸਿੱਖਿਆ ਅਭਿਆਨ ਮਿਡ ਡੇਅ ਮੀਲ ਦੇ ਦਫਤਰੀ ਮੁਲਾਜ਼ਮਾਂ ਨੇ ਮਿਠਾਈ ਦੇ ਖਾਲੀ ਡੱਬੇ ਲੈ ਕੇ ਜਲੰਧਰ ਵਿਚ ਅਨੋਖਾ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਦੇ ਕੱਚੇ ਮੁਲਾਜ਼ਮ ਪਿਛਲੇ 16-17 ਸਾਲਾਂ ਤੋਂ ਦੀਵਾਲੀ ਦੇ ਤੋਹਫੇ ਨੂੰ ਉਡੀਕਦੇ ਆ ਰਹੇ ਹਨ ਅਤੇ ਸਮੇਂ ਸਮੇਂ ਦੀਆਂ ਸਰਕਾਰਾਂ ਹਰ ਸਾਲ ਦੀਵਾਲੀ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ ਵੱਡੇ ਐਲਾਨ ਕਰਦੀਆਂ ਆ ਰਹੀਆਂ ਹਨ।ਪਰ ਹਰ ਵਾਰ ਕੱਚੇ ਮੁਲਾਜ਼ਮਾਂ ਦੀ ਦੀਵਾਲੀ ਫਿੱਕੀ ਹੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ 16 ਸਾਲ ਤੋਂ ਸਰਕਾਰ ਦਾ ਕੰਮ ਕਰ ਰਹੇ ਹਨ ਪਰ ਸਰਕਾਰ ਇਹ ਤਾਂ ਦੱਸੇ ਕਿ ਕੱਚੇ ਮੁਲਾਜ਼ਮਾਂ ਦੀ ਕਦੋਂ ਸੁਣੀ ਜਾਵੇਗੀ। ਮੌਕੇ ’ਤੇ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਮੀਟਿੰਗ ਕਰਵਾਈ ਗਈ।

ਉੱਥੇ ਹੀ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਨੂੰ ਰੈਗੂਲਰ ਕਰਨ ਦੇ ਸਬੰਧ ਵਿੱਚ ਜਲਦੀ ਐਡਵੋਕੇਟ ਜਨਰਲ ਨਾਲ ਮੀਟਿੰਗ ਕਰਕੇ ਮਸਲਾ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ ਅਤੇ ਵਿਭਾਗੀ ਮੰਗਾਂ ਦੇ ਸਬੰਧ ਵਿੱਚ ਮੌਕੇ ’ਤੇ ਸਿੱਖਿਆ ਸਕੱਤਰ ਨੂੰ ਫੋਨ ਕਰਕੇ ਮਸਲਾ ਹੱਲ ਕਰਨ ਲਈ ਗੱਲਬਾਤ ਕੀਤੀ।

Facebook Comments

Trending