Connect with us

ਪੰਜਾਬ ਨਿਊਜ਼

ਤਨਖ਼ਾਹਾਂ ਨਾ ਮਿਲਣ ਕਰਕੇ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ 11 ਨੂੰ ਕਰਨਗੇ ਗੇਟ ਰੈਲੀਆਂ – ਸੂਬਾ ਪ੍ਰਧਾਨ

Published

on

Raw workers of transport department to hold gate rallies on 11th due to non-receipt of salaries: State President

ਲੁਧਿਆਣਾ : ਪੰਜਾਬ ਰੋਡਵੇਜ਼/ਪਨਬਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਅਤੇ ਸੰਯੁਕਤ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਪਨਬੱਸ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮ ਆਪਣੀਆਂ ਨੌਕਰੀਆਂ ਰੈਗੂਲਰ ਕਰਾਉਣ ਲਈ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਾਉਣ ਲਈ ਸੰਘਰਸ਼ ਕਰਦੇ ਆ ਰਹੇ ਹਨ।

ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਿਜਾਏ ਨਿਗੂਣੀਆਂ ਤਨਖ਼ਾਹਾਂ ਵੀ ਸਮੇਂ ਸਿਰ ਨਾ ਦੇ ਕੇ ਆਰਥਿਕ ਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਅੱਗੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ ਆਪਣੀਆਂ ਜਾਇਜ਼ ਮੰਗਾਂ ਪੂਰੀਆਂ ਕਰਵਾਉਣ ਦੇ ਨਾਲ-ਨਾਲ ਟਰਾਂਸਪੋਰਟ ਵਿਭਾਗ ਨੂੰ ਬਚਾਉਣ ਲਈ ਸੰਘਰਸ਼ ਜਾਰੀ ਰੱਖਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਤਨਖ਼ਾਹਾਂ ਖਾਤਿਆਂ ਵਿਚ ਨਾ ਪਾਈਆਂ ਤਾਂ ਉਹ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਆਉਣ ਵਾਲੀ 11 ਜੁਲਾਈ ਨੂੰ ਸੂਬੇ ਦੇ ਸਮੂਹ ਬੱਸ ਸਟੈਂਡਾਂ ਅੱਗੇ ਗੇਟ ਰੈਲੀਆਂ ਕਰਨਗੇ। ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਨਵੀਂ ਭਰਤੀ ਪ੍ਰਾਈਵੇਟ ਕੰਪਨੀ ਰਾਹੀਂ ਕਰਨ ਦੇ ਦਿੱਤੇ ਜਾ ਰਹੇ ਬਿਆਨਾਂ ਉਪਰ ਸਖ਼ਤ ਵਿਰੋਧ ਕਰਨ ਲਈ ਅਤੇ ਤਨਖ਼ਾਹ ਸਮੇਤ ਰੈਗੂਲਰ ਕਰਨ ਦੀ ਮੰਗ ਸਬੰਧੀ 9 ਜੁਲਾਈ ਨੂੰ ਲੁਧਿਆਣਾ ਵਿਚ ਸੂਬਾਈ ਮੀਟਿੰਗ ਕਰ ਕੇ ਅਗਲੇ ਰਣਨੀਤੀ ਤਿਆਰ ਕੀਤੀ ਜਾਵੇਗੀ।

Facebook Comments

Trending