Connect with us

ਪੰਜਾਬ ਨਿਊਜ਼

ਪੰਜਾਬ ਦੇ ਇਸ ਹਾਈਵੇਅ ਤੋਂ ਲੰਘਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ…

Published

on

ਜਲੰਧਰ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁੱਖ ਬੁਲਾਰੇ ਤੇ ਦੋਆਬਾ ਇੰਚਾਰਜ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਨੇ ਦੱਸਿਆ ਕਿ ਬਲਬੀਰ ਸਿੰਘ ਰਾਜੇਵਾਲ ਯੂਨੀਅਨ ਵੱਲੋਂ 3 ਦਿਨ ਪਹਿਲਾਂ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਜਿਸ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਡੀ.ਏ ਦੀ ਖਾਦ ਨਾ ਮਿਲਣ ਸਬੰਧੀ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਕਾਰਨ ਕਿਸਾਨਾਂ ਨੂੰ 21 ਅਕਤੂਬਰ ਨੂੰ ਨੈਸ਼ਨਲ ਹਾਈਵੇ (ਜਲੰਧਰ-ਲੁਧਿਆਣਾ ਰੋਡ) ‘ਤੇ ਮੈਕਡੋਨਲਡਜ਼ ਦੇ ਸਾਹਮਣੇ ਧਰਨਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਜਥੇਦਾਰ ਜੰਡਿਆਲਾ ਨੇ ਇਹ ਵੀ ਦੱਸਿਆ ਕਿ ਡੀ.ਏ.ਪੀ. ਖਾਦ ਦੇ ਮਾਮਲੇ ਸਬੰਧੀ ਖੇਤੀਬਾੜੀ ਅਫਸਰ ਤੋਂ ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਦੋਆਬਾ ਖੇਤਰ ਦੇ ਕਈ ਕਿਸਾਨਾਂ ਨੂੰ ਖਾਦ ਨਾ ਮਿਲਣ ਕਾਰਨ ਨੁਕਸਾਨ ਝੱਲਣਾ ਪੈ ਰਿਹਾ ਹੈ।

Facebook Comments

Trending