ਖੇਤੀਬਾੜੀ
ਬੀ ਟੀ ਨਰਮੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਜਾਰੀ ਕੀਤੀ ਸਿਫਾਰਿਸ਼
Published
2 years agoon

ਲੁਧਿਆਣਾ : ਬੀ ਟੀ ਨਰਮੇ ਦੇ ਅਗੇਤੀ ਬੀਜੀ ਫਸਲ ਉੱਪਰ ਕੁੱਝ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਵਿੱਚ ਆਇਆ ਹੈ ਜੋ ਕਿ ਘੱਟੋ ਘੱਟ ਆਰਥਿਕ ਪੱਧਰ ਦੇ ਨੇੜੇ ਹੈ। ਇਸ ਸੰਬੰਧ ਵਿਚ ਪੀ ਏ ਯੂ ਮਾਹਿਰਾਂ ਵਲੋਂ ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਅਪਣੇ ਨਰਮੇ ਦੇ ਖੇਤਾਂ ਦਾ ਲਗਾਤਾਰ ਹਰ ਹਫਤੇ ਸਰਵੇਖਣ ਕਰਦੇ ਰਹਿਣ।

ਗੁਲਾਬੀ ਸੁੰਡੀ ਦੇ ਸਰਵੇਖਣ ਲਈ ਸਟਿਕਾ/ਡੈਲਟਾ ਟਰੈਪ ਮਿੱਲ੍ਹਾਂ ਦੇ ਆਲੇ ਦੁਆਲੇ ਅਤੇ ਨਰਮੇ ਦੇ ਖੇਤਾਂ ਵਿੱਚ ਲਗਾਓ। ਟਰੈਪ ਫ਼ਸਲ ਤੋਂ 15 ਸੈਂਟੀਮੀਟਰ ਉੱਚਾ ਰੱਖੋ। ਲਿਓਰ ਨੂੰ 15 ਦਿਨਾਂ ਬਾਅਦ ਬਦਲੋ ਅਤੇ ਇੱਕ ਟ੍ਰੈਪ ਪ੍ਰਤੀ ਏਕੜ ਵਰਤੋ। ਨਰਮੇ ਦੇ ਜਿਨ੍ਹਾਂ ਖੇਤਾਂ ਵਿੱਚ ਫੁੱਲ ਡੋਡੀ ਲੱਗਣੀ ਸ਼ੁਰੂ ਹੋ ਗਈ ਹੈ ਤਾਂ ਹਫਤੇ ਦੇ ਵਕਫੇ ਤੇ ਭੰਬੀਰੀ ਬਣੇ ਫੁੱਲਾਂ (ਗੁਲਾਬਨੁਮਾ ਫੁੱਲ ) ਅਤੇ ਹਰੇ ਟਿੰਡਿਆਂ ਦਾ ਸਰਵੇਖਣ ਕਰੋ। ਇਸ ਵਾਸਤੇ ਖੇਤ ਵਿੱਚੋਂ ਅਲੱਗ ਅਲੱਗ ਜਗ੍ਹਾ ਤੋਂ 100 ਫੁੱਲਾਂ ਦੀ ਜਾਂਚ ਕਰੋ। 

ਇਨ੍ਹਾਂ ਵਿੱਚੋਂ ਗੁਲਾਬਨੁਮਾ ਫੁੱਲ ਅਤੇ ਸੁੰਡੀ ਦੁਆਰਾ ਨੁਕਸਾਨ ਕੀਤੇ ਗਏ 5 ਫੁੱਲ ਮਿਲਦੇ ਹਨ ਤਾਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਦਾ ਛਿੜਕਾਅ ਕਰੋ। ਹਮਲੇ ਵਾਲੇ ਭੰਬੀਰੀ ਫੁੱਲਾਂ ਨੂੰ ਸਰਵੇਖਣ ਦੌਰਾਨ ਹੀ ਨਸ਼ਟ ਕਰ ਦਿਓ। ਹਰੇ ਟਿੰਡਿਆਂ ਉੱਪਰ ਸੁੰਡੀ ਦੇ ਸਰਵੇਖਣ ਲਈ ਖੇਤ ਵਿੱਚੋਂ ਅਲੱਗ ਅਲੱਗ ਪੌਦਿਆਂ ਵਿੱਚੋਂ 20 ਹਰੇ ਟੀਂਡੇ ਤੋੜ ਕੇ ਟੀਂਡੇ ਵਿੱਚ ਵੜੀ ਗੁਲਾਬੀ ਸੁੰਡੀ ਨੂੰ ਗਿਣੋ.

ਸੁੰਡੀ ਦੀ ਰੋਕਥਾਮ ਲਈ 100 ਗ੍ਰਾਮ ਪਰੋਕਲੇਮ 5 ਐਸ ਜੀ (ਐਮਾਮੈਕਟੀਨ ਬੈਨਜ਼ੋਏਟ) ਜਾਂ 500 ਮਿਲੀਲਿਟਰ ਕਿੳ ੂਰਾਕਰਾਨ 50 ਈ ਸੀ (ਪ੍ਰਫ਼ੀਨੌਫੋਸ) ਜਾਂ 200 ਮਿਲੀਲਿਟਰ ਅਵਾਂਟ 14.5 ਐਸ ਸੀ ਜਾਂ 250 ਗ੍ਰਾਮ ਲਾਰਵਿਨ 75 ਡਬਲਯੂ ਪੀ ਜਾਂ 800 ਮਿਲੀਲਿਟਰ ਫੋਸਮਾਇਟ 50 ਈ ਸੀ ਕੀਟਨਾਸ਼ਕਾਂ ਦਾ ਛਿੜਕਾਅ ਕਰੋ। ਇ੍ਹਨਾਂ ਕੀਟਨਾਸ਼ਕਾਂ ਦੀ ਵਰਤੋ ਲੋੜ ਪੈਣ ਤੇ 10 ਦਿਨਾਂ ਦੇ ਵਕਫੇ ਤੇ ਕਰੋ।
Facebook Comments
Advertisement
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ