ਪੰਜਾਬੀ
ਪੈਟਰੋਲ ‘ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ
Published
2 years agoon
ਚੰਡੀਗੜ੍ਹ ‘ਚ ਇਲੈਕਟ੍ਰਿਕ ਵਾਹਨਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਪੈਟਰੋਲ ‘ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ ਕਰ ਦਿੱਤੀ ਗਈ ਹੈ। ਯੂ. ਟੀ. ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਗਈ ਇਲੈਕਟ੍ਰਿਕ ਪਾਲਿਸੀ ਦੇ ਤਹਿਤ ਪੈਟਰੋਲ ‘ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਅਗਲੇ 5 ਸਾਲਾਂ ਲਈ ਕੈਪਿੰਗ ਲਾਈ ਗਈ ਸੀ। ਚਾਲੂ ਵਿੱਤੀ ਸਾਲ ਲਈ ਪੈਟਰੋਲ ‘ਤੇ ਚੱਲਣ ਵਾਲੇ ਵਾਹਨਾਂ ਦੀ ਰਜਿਸਟ੍ਰੇਸ਼ਨ ਕੈਪਿੰਗ ਦੇ ਤਹਿਤ ਪੂਰੀ ਹੋ ਚੁੱਕੀ ਹੈ।
ਇਲੈਕਟ੍ਰਿਕ ਨੀਤੀ ਨੂੰ ਲਾਗੂ ਕਰਨ ਲਈ ਗੈਰ ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਨੂੰ ਤੁਰੰਤ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪਾਲਿਸੀ ਦੇ ਤਹਿਤ 10 ਫਰਵਰੀ, 2023 ਨੂੰ ਜਾਂ ਉਸ ਤੋਂ ਬਾਅਦ ਵੇਚੇ ਗਏ ਗੈਰ ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਚਾਲੂ ਵਿੱਤੀ ਸਾਲ ‘ਚ ਮਤਲਬ ਕਿ 31 ਮਾਰਚ ਤੱਕ ਰਜਿਸਟ੍ਰੇਸ਼ਨ ਨਹੀਂ ਕੀਤੀ ਜਾਵੇਗੀ। ਪੈਟਰੋਲ ‘ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਲਈ ਰਜਿਸਟ੍ਰੇਸ਼ਨ 1 ਅਪ੍ਰੈਲ, 2023 ਤੋਂ ਫਿਰ ਸ਼ੁਰੂ ਹੋ ਜਾਵੇਗੀ।
ਪਾਲਿਸੀ ਦੇ ਤਹਿਤ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਾਰੇ ਵਾਹਨਾਂ ਨੂੰ ਵੀ ਇਲੈਕਟ੍ਰਿਕ ਵਾਹਨਾਂ ‘ਚ ਬਦਲਿਆ ਜਾਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ‘ਚ ਵੀ ਸਾਰੀਆਂ ਇਲੈਕਟ੍ਰਿਕ ਬੱਸਾਂ ਹੀ ਖ਼ਰੀਦੀਆਂ ਜਾਣਗੀਆਂ, ਜਦੋਂ ਕਿ ਪੁਰਾਣੀਆਂ ਬੱਸਾਂ ਦੀ ਥਾਂ ਵੀ ਇਲੈਕਟ੍ਰਿਕ ਬੱਸਾਂ ਹੀ ਆਉਣਗੀਆਂ। ਵਿਭਾਗ ਨੇ ਪਹਿਲਾਂ ਹੀ ਇਸ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਭਾਗ ਕੋਲ ਕੁੱਲ 80 ਇਲੈਕਟ੍ਰਿਕ ਬੱਸਾਂ ਪਹੁੰਚ ਗਈਆਂ ਹਨ।
You may like
-
ਆਰ.ਟੀ.ਏ. ਵਲੋਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ
-
ਟ੍ਰਾਂਸਪੋਰਟ ਵਿਭਾਗ ਸਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ 30 ਸਤੰਬਰ ਨੂੰ
-
ਸੇਫ ਸਕੂਲ ਵਾਹਨ ਪਾਲਿਸੀ ਤਹਿਤ 04 ਸਕੂਲ ਵੈਨਾਂ ਦੇ ਕੀਤੇ ਚਾਲਾਨ
-
ਆਰ.ਟੀ.ਏ. ਵਲੋਂ ਅਚਨਚੇਤ ਚੈਕਿੰਗ ਦੌਰਾਨ 15 ਵਾਹਨਾਂ ਦੇ ਕੀਤੇ ਚਾਲਾਨ
-
ਆਰ.ਟੀ.ਏ. ਵੱਲੋਂ ਵਾਹਨਾਂ ਦੀ ਅਚਨਚੇਤ ਚੈਕਿੰਗ, ਵੱਖ-ਵੱਖ 10 ਗੱਡੀਆਂ ਦੇ ਕੀਤੇ ਚਲਾਨ
-
ਲੁਧਿਆਣਾ ਦੇ RTA ਵਲੋਂ ਚੈਕਿੰਗ ਦੌਰਾਨ 10 ਗੱਡੀਆਂ ਦੇ ਕੀਤੇ ਗਏ ਚਾਲਾਨ