ਪੰਜਾਬੀ
ਐੱਮ ਜੀ ਐੱਮ ਪਬਲਿਕ ਸਕੂਲ ਵੱਲੋਂ ਮਨਾਇਆ ਗਿਆ ਗਣਤੰਤਰ ਦਿਵਸ
Published
3 years agoon
ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵਿਖੇ ਭਾਰਤ ਦਾ 73ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕਰੋਨਾ ਕਾਲ ਦੇ ਚਲਦਿਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੇ ਸਬੰਧ ਵਿੱਚ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ।
ਜਿੰਨ੍ਹਾਂ ਵਿੱਚ ਜਮਾਤ ਤੀਸਰੀ ਅਤੇ ਚੌਥੀ ਦੇ ਵਿਦਿਆਰਥੀਆਂ ਲਈ ਦੇਸ਼ ਭਗਤੀ ਦੇ ਗੀਤਾਂ ਤੇ ਡਾਂਸ ਕਰਨਾ, ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਤਿੰਨ ਰੰਗਾਂ ਦੇ ਭੋਜਨ ਤਿਆਰ ਕਰਨੇ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨੂੰ ਦਰਸਾਉਂਦੇ ਪੋਸਟਰ ਬਣਾਉਣੇ, ਨੌਵੀਂ- ਦਸਵੀਂ ਦੇ ਵਿਦਿਆਰਥੀਆਂ ਲਈ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾ ਰਚਨਾ ਕਰਨੀ ਅਤੇ ਗਿਆਰਵੀਂ-ਬਾਰਵੀਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਨਾਲ ਸਬੰਧਿਤ ਲੇਖ ਰਚਨਾ ਕਰਨੀ,ਪ੍ਮੁੱਖ ਸਨ।
ਵਿਦਿਆਰਥੀਆਂ ਦੁਆਰਾ ਇਹਨਾਂ ਗਤੀਵਿਧੀਆਂ ਨੂੰ ਬੜੇ ਉਤਸ਼ਾਹ ਨਾਲਪੂਰਾ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਜੀ ਨੇ ਇਸ ਮੌਕੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ,ਸਕੂਲ ਦੇ ਅਧਿਆਪਕਾਂ ਦੁਆਰਾ ਰਾਸ਼ਟਰੀ ਗੀਤ ਅਤੇ ਦੇਸ਼ਭਗਤੀ ਦੇ ਗੀਤ ਗਾਏ ਗਏ।
ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਲਈ ਆਨਲਾਈਨ ਵਿਧੀ ਰਾਹੀਂ ਉਹਨਾਂ ਦੀ ਪ੍ਰਸ਼ੰਸਾ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਅਤੇ ਆਪਣੀ ਆਜ਼ਾਦੀ ਦਾ ਅਨੰਦ ਮਾਣਦੇ ਹੋਏ ਆਪਣੇ ਕਰਤੱਵਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਆ। ਉਹਨਾਂ ਨੇ ਸਕੂਲ ਵਿੱਚ ਵਿਦਿਆਰਥੀਆਂ ਦੀ ਕਮੀ ਨੂੰ ਮਹਿਸੂਸ ਕਰਦੇ ਹੋਏ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਸਭ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਗਣਤੰਤਰ ਦਿਵਸ ਤੇ ਵਧਾਈ ਦਿੱਤੀ।