Connect with us

ਪੰਜਾਬ ਨਿਊਜ਼

ਬਾਬਾ ਫਰੀਦ ਯੂਨੀਵਰਸਿਟੀ ਦੇ VC ਦਾ ਅਸਤੀਫਾ, ਡਾਕਟਰਾਂ ‘ਚ ਭਾਰੀ ਰੋਸ, ਕੀਤੀ ਕਾਰਵਾਈ ਦੀ ਮੰਗ

Published

on

ਫਰੀਦਕੋਟ ਸਥਿਤ ਬਾਬਾ ਫਰੀਦ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨਾਲ ਸਿਹਤ ਮੰਤਰੀ ਦੇ ਕਥਿਤ ਦੁਰ ਵਿਵਹਾਰ ਨਾਲ ਡਾਕਟਰਾਂ ਵਿਚ ਵੀ ਭਾਰੀ ਰੋਸ ਹੈ।ਮਾਮਲਾ ਸਾਹਮਣੇ ਆਉਣ ਦੇ ਬਾਅਦ ਸ਼ੁੱਕਰਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਡਾ. ਕੇਡੀ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ।

ਉਨ੍ਹਾਂ ਦੇ ਬਾਅਦ ਹੁਣ ਐਨਾਟਮੀ ਵਿਭਾਗ ਦੇ ਪ੍ਰੋਫੈਸਰ ਤੇ ਮੈਡੀਕਲ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਜੇਐੱਸ ਕੁਲਾਰ ਨੇ ਵੀ ਅਸਤੀਫਾ ਦੇ ਦਿੱਤਾ ਹੈ। ਇਹੀ ਨਹੀਂ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਕਈ ਸੀਨੀਅਰ ਸਰਕਾਰੀ ਡਾਕਟਰ ਵੀ ਅਸਤੀਫਾ ਦੇਣ ਦੀ ਤਿਆਰੀ ਵਿਚ ਹਨ। ਇਸ ਮਾਮਲੇ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਵੀ ਸਖਤ ਇਤਰਾਜ਼ ਦਰਜ ਕੀਤਾ ਹੈ। ਡਾਕਟਰ ਕਮਿਊਨਿਟੀ ਸਿਹਤ ਮੰਤਰੀ ਦੇ ਖਿਲਾਫ ਸੰਘਰਸ਼ ਦੀ ਰੂਪਰੇਖਾ ਤਿਆਰ ਕਰ ਰਿਹਾ ਹੈ।

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਲਈ ਆਏ ਸਨ। ਇਸ ਦੌਰੇ ਦੌਰਾਨ ਸਿਹਤ ਮੰਤਰੀ ਜੌੜਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਬਿਸਤਰੇ ‘ਤੇ ਪਏ ਪੁਰਾਣੇ ਗੱਦੇ ‘ਤੇ ਲੇਟਣ ਲਈ ਕਿਹਾ ਅਤੇ ਉਨ੍ਹਾਂ ਨਾਲ ਬੁਰਾ ਵਿਵਹਾਰ ਕੀਤਾ। ਇਸ ਤੋਂ ਦੁਖੀ ਹੋ ਕੇ ਵਾਈਸ ਚਾਂਸਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

Facebook Comments

Trending