Connect with us

ਖੇਤੀਬਾੜੀ

3 ਖੇਤੀ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਮੁੱਢੋਂ ਰੱਦ ਕਰਨ ਦਾ ਮਤਾ ਹੋਇਆ ਪੇਸ਼

Published

on

resolution was moved Punjab Assembly to repeal agricultural laws initially

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੈਸ਼ਨ ਦੌਰਾਨ ਸੂਬੇ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਇਸ ਬਾਰੇ ਪਹਿਲਾ ਹੀ ਸਪਸ਼ਟ ਹੋ ਗਿਆ ਸੀ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼ ਕਰੇਗੀ। ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਵਪਾਰੀ ਨਾ ਸਮਝੇ। ਪੰਜਾਬ ਸਰਕਾਰ ਇਨ੍ਹਾਂ ਤਿੰਨ ਵਿਵਾਦਗ੍ਰਸਤ ਕੇਂਦਰੀ ਖੇਤੀ ਕਾਨੂੰਨਾਂ ਨੂੰ ਸੂਬੇ ਵਿੱਚ ਲਾਗੂ ਨਹੀਂ ਕਰੇਗੀ। ਪਰ ਕੀਤੇ ਨਾ ਕੀਤੇ ਕਾਂਗਰਸ ਦੇ ਇਸ ਮਤੇ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।

ਉੱਥੇ ਹੀ ਇਸ ਤੋਂ ਪਹਿਲਾ ਬੀਤੇ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵੀ ਪੰਜਾਬ ਸਰਕਾਰ ਨੇ ਇੱਕ ਕਾਨੂੰਨ ਪਾਸ ਕੀਤਾ ਸੀ। ਜ਼ਿਕਰਯੋਗ ਹੈ ਕਿ ਕਿਸਾਨ ਵੀ ਕੇਂਦਰ ਦੇ ਇੰਨ੍ਹਾਂ ਕਾਨੂੰਨਾਂ ਖਿਲਾਫ ਬੀਤੇ 11 ਮਹੀਨਿਆਂ ਤੋਂ ਜਿਆਦਾ ਦੇ ਸਮੇ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਮਸਲੇ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਕਾਰ 11 ਦੌਰ ਦੀ ਗੱਲਬਾਤ ਵੀ ਹੋਈ ਸੀ, ਪਰ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਉੱਥੇ ਹੀ ਜਨਵਰੀ ਮਹੀਨੇ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਵੀ ਬੰਦ ਹੈ।

Deputy Chief Minister Mahendra Singh Randhawa moved a resolution in the Assembly on the issue of BSF

 

 

Facebook Comments

Trending