Connect with us

ਪੰਜਾਬੀ

ਸੇਵਾ ਮੁਕਤ ਆਈ.ਪੀ.ਐਸ. ਗੁਰਪ੍ਰੀਤ ਸਿੰਘ ਤੂਰ ਹੜ੍ਹ ਪੀੜ੍ਹਤਾਂ ਲਈ ਆਏ ਅੱਗੇ

Published

on

Retired IPS Gurpreet Singh Toor came forward for the flood victims

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ‘ਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਵਿੱਚ ਪਾਏ ਯੋਗਦਾਨ ਵਜੋਂ ਸੇਵਾ ਮੁਕਤ ਆਈ.ਪੀ.ਐਸ. ਅਧਿਕਾਰੀ ਸ. ਗੁਰਪ੍ਰੀਤ ਸਿੰਘ ਤੂਰ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੂੰ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੂੰ ਚੈਕ ਸੌਂਪਦੇ ਹੋਏ ਸ. ਤੂਰ ਨੇ ਕਿਹਾ ਕਿ ਆਪਣੀ ਪੈਨਸ਼ਨ ਰਾਸ਼ੀ ਵਿੱਚੋਂ ਇਸ ਮਾਨਵਤਾਵਾਦੀ ਕਾਰਜ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਹੋਰ ਪੈਨਸ਼ਨਰਾਂ ਨੂੰ ਵੀ ਅੱਗੇ ਆਉਣ ਅਤੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਖੁੱਲ੍ਹੇ ਦਿਲ ਨਾਲ ਦਾਨ ਦੇਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਸੇਵਾ ਮੁਕਤ ਆਈ.ਪੀ.ਐਸ. ਗੁਰਪ੍ਰੀਤ ਸਿੰਘ ਤੂਰ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯੋਗਦਾਨ ਨਾਲ ਦੁੱਖ ਦੀ ਘੜੀ ਵਿੱਚ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ।

Facebook Comments

Trending