Connect with us

ਪੰਜਾਬੀ

 ਕਲੀਨਿਕ ਖੋਲ੍ਹਣ ਲਈ ਹਲਕਾ ਉੱਤਰੀ ‘ਚ ਵੱਖ-ਵੱਖ ਸਥਾਨਾਂ ਦੀ ਕੀਤੀ ਸਮੀਖਿਆ

Published

on

Reviewed various places in North Constituency to open a clinic

ਲੁਧਿਆਣਾ :  ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਉਪ-ਮੰਡਲ ਮੈਜਿਸ਼ਟ੍ਰੇਟ ਲੁਧਿਆਣਾ ਪੂਰਬੀ ਸ. ਗੁਰਸਿਮਰਨ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਕਲੀਨਿਕ ਖੋਲਣ ਲਈ ਵੱਖ-ਵੱਖ ਢੁੱਕਵੇਂ ਸਥਾਨਾਂ ਦੀ ਸਮੀਖਿਆ ਕੀਤੀ ਗਈ।

ਐਸ.ਡੀ.ਐਮ. ਸ.ਗੁਰਸਿਮਰਨ ਸਿੰਘ ਢਿੱਲੋਂ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਸਥਾਨਕ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸ਼ਹਿਰ ਵਿੱਚ ਹੋਰ ਮੁਹੱਲਾ ਕਲੀਨਿਕ ਵੀ ਖੋਲੇ ਜਾ ਰਹੇ ਹਨ ਜਿਸ ਲਈ ਉਨ੍ਹਾਂ ਅੱਜ ਹਲਕਾ ਉੱਤਰੀ ਅਧੀਨ ਵਾਰਡ ਨੰਬਰ 88, 90 ਅਤੇ 95 ਵਿਖੇ ਵੱਖ-ਵੱਖ ਢੁੱਕਵੇਂ ਸਥਾਨਾਂ ਦਾ ਦੌਰਾ ਕੀਤਾ ਜਿੱਥੇ ਇਹ ਕਲੀਨਿਕ ਖੋਲ੍ਹੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ।

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਸੀਨੀਅਰ ਆਮ ਆਦਮੀ ਪਾਰਟੀ ਆਗੂ ਸ੍ਰੀ ਅਮਨ ਬੱਗਾ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾਂ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ਼ ਨੇੜੇ ਬਣੇ ਮੁਹੱਲਾ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ।

Facebook Comments

Trending