ਲੁਧਿਆਣਾ : ਪੰਜਾਬ ਵਿੱਚ ਪੈਟਰੋਲੀਅਮ ਕੰਪਨੀਆਂ ਨੇ ਦੂਜੇ ਦਿਨ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਵਾਹਨ ਚਾਲਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ।
ਪਿਛਲੇ ਦੋ ਦਿਨਾਂ ਵਿੱਚ ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ 1.44 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 1.43 ਪੈਸੇ ਦਾ ਵਾਧਾ ਕੀਤਾ ਹੈ। ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਲੁਧਿਆਣਾ 96.97 85.74, ਚੰਡੀਗੜ੍ਹ 95.80 82.37, ਅੰਮ੍ਰਿਤਸਰ 97.10 84.45, ਜਲੰਧਰ 96.53 85.34 ਰੁਪਏ ਪੈਟਰੋਲ ਤੇ ਡੀਜ਼ਲ ਦਾ ਰੇਟ ਹੋ ਗਿਆ ਹੈ।
ਕੀਮਤਾਂ ਵਿੱਚ ਵਾਧੇ ਦੇ ਮੱਦੇਨਜ਼ਰ ਲੋਕ ਇੱਕ ਵਾਰ ਫਿਰ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਜਾਣ ਦੀ ਚਿੰਤਾ ਵਿੱਚ ਹਨ। ਆਉਣ ਵਾਲੇ ਦਿਨਾਂ ‘ਚ ਤੇਲ ਹੋਰ ਮਹਿੰਗਾ ਹੋਣ ਦੀ ਸੰਭਾਵਨਾ ਹੈ। ਧਿਆਨ ਯੋਗ ਹੈ ਕਿ 4 ਨਵੰਬਰ 2021 ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। 22 ਮਾਰਚ ਨੂੰ ਵੀ ਤੇਲ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ।